
ਜਲੰਧਰ, ਐਚ ਐਸ ਚਾਵਲਾ। ਸ਼੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਤੇ ਅਪਰਾਧੀਆਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਰਾਏ ਪੀ.ਪੀ.ਐਸ, ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਜੀ ਦੀ ਰਹਿਨਮਾਈ ਹੇਠ ਅਤੇ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜਨ ਆਦਮਪੁਰ ਜੀ ਦੀ ਅਗਵਾਈ ਹੇਠ SI ਕ੍ਰਿਸ਼ਨ ਗੋਪਾਲ ਮੁੱਖ ਅਫਸਰ ਥਾਣਾ ਪਤਾਰਾ ਦੀ ਪੁਲਿਸ ਪਾਰਟੀ ਨੇ ਮੁੱਕਦਮਾ ਨੰਬਰ 73 ਮਿਤੀ 22.09.2025 ਭ/ਦ 303 (2) ਬੀ.ਐਨ.ਐੱਸ. ਥਾਣਾ ਪਤਾਰਾ ਜਿਲਾ ਜਲੰਧਰ ਦਿਹਾਤੀ ਵਿੱਚ 2 ਦੋਸ਼ੀਆਂ ਸੁਖਜਿੰਦਰ ਸਿੰਘ ਉਰਫ ਸੋਢੀ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਜਗਪਾਲਪੁਰ ਜਿਲਾ ਕਪੂਰਥਲਾ ਅਤੇ ਪ੍ਰਦੀਪ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਪਿੰਡ ਜਗਪਾਲਪੁਰ ਜਿਲਾ ਕਪੂਰਥਲਾ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਮੁੱਕਦਮਾ ਹਜਾ ਵਿਚ ਚੋਰੀ ਕੀਤਾ ਮੋਟਰਸਾਈਕਲ ਨੰਬਰੀ PB08-DP-0816 ਮਾਰਕਾ ਸਪਲੈਂਡਰ ਨੂੰ ਬਰਾਮਦ ਕੀਤਾ ਗਿਆ ਤੇ ਦੋਸ਼ੀਆਨ ਵੱਲੋਂ ਮੁੱਕਦਮਾ ਹਜਾ ਵਿਚ ਚੋਰੀ ਕੀਤੇ ਮੋਟਰਸਾਈਕਲ ਨੰਬਰੀ PB08-DP-0816 ਮਾਰਕਾ ਸਪਲੈਂਡਰ ਦੀ ਆਰ.ਸੀ ਅਤੇ ਹੋਰ ਕਾਗਜਾਤ ਖੁਰਦ ਬੁਰਦ ਕਰਨ ਤੇ ਮੁੱਕਦਮਾ ਹਜਾ ਵਿਚ ਜੁਰਮ 238 ਬੀ.ਐਨ.ਐਸ ਦਾ ਵਾਧਾ ਕੀਤਾ ਗਿਆ। ਜਿਹਨਾ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਮੁੱਖ ਅਫਸਰ ਥਾਣਾ ਨੇ ਦੱਸਿਆ ਕਿ ਮਾੜੇ ਅਨਸਰਾਂ ਤੇ ਅਪਰਾਧ ਕਰਨ ਵਾਲੇ ਅਪਰਾਧੀਆਂ ਨੂੰ ਬਿੱਲਕੁਲ ਵੀ ਬਖਸ਼ਿਆ ਨਹੀ ਜਾਵੇਗਾ।





























