ਦੇਸ਼ਦੁਨੀਆਂਪੰਜਾਬ

ਪੰਜਾਬ ਵਿੱਚ ਭਾਰਤ-ਪਾਕਿ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨਾਗਰਿਕ ਨੂੰ BSF ਨੇ ਕੀਤਾ ਸ਼ੂਟ

PRIME INDIAN NEWS – H S CHAWLA

ਇਸ ਵਕਤ ਦੀ ਵੱਡੀ ਖਬਰ ਪੰਜਾਬ ਦੇ ਫਾਜ਼ਿਲਕਾ ਤੋਂ ਆ ਰਹੀ ਹੈ, ਜਿਥੇ ਸੋਮਵਾਰ ਦੇਰ ਰਾਤ ਇੱਕ ਪਾਕਿਸਤਾਨੀ ਨਾਗਰਿਕ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਬੀਓਪੀ ਸਾਦਕੀ ਨੇੜੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨ ਯੁਵਕ ਦੀ ਹਰਕਤ ਦਾ ਪਤਾ ਲੱਗਦਿਆਂ ਹੀ ਚੌਕਸ ਹੋ ਗਏ।

ਪਹਿਲਾਂ ਸਿਪਾਹੀਆਂ ਨੇ ਯੁਵਕ ਨੂੰ ਰੁਕਣ ਲਈ ਕਿਹਾ। ਜਦੋਂ ਉਹ ਨਾ ਰੁਕਿਆ ਤਾਂ ਸਿਪਾਹੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਤਿੰਨ ਗੋਲੀਆਂ ਲੱਗਣ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਜਵਾਨਾਂ ਨੇ ਜਾਂਚ ਕੀਤੀ ਤਾਂ ਉਸ ਦੇ ਕਬਜ਼ੇ ‘ਚੋਂ ਪਰਸ, ਸਿਗਰਟ, ਈਅਰਫੋਨ ਅਤੇ ਤੰਬਾਕੂ ਬਰਾਮਦ ਹੋਇਆ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਅਧਿਕਾਰੀਆਂ ਨੂੰ ਘਟਨਾ ਦੀ ਸੂਚਨਾ ਦਿੱਤੀ।

ਫਾਜ਼ਿਲਕਾ ਦੇ ਡੀਐਸਪੀ ਸ਼ੁਬੇਗ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਨੇੜੇ ਘੁਸਪੈਠ ਕਾਰਨ ਹੋਈ ਗੋਲੀਬਾਰੀ ਦੌਰਾਨ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪੋਸਟਮਾਰਟਮ ਕਰਵਾਇਆ ਜਾਵੇਗਾ। ਨੌਜਵਾਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਭਾਰਤੀ ਸਰਹੱਦ ਵਿੱਚ ਕਿਉਂ ਦਾਖਲ ਹੋ ਰਿਹਾ ਸੀ।

ਇਸ ਤੋਂ ਪਹਿਲਾਂ 25 ਜੂਨ ਦੀ ਰਾਤ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਕੋਟ ਪੱਤੀਆਂ ਵਿੱਚ 2 ਸ਼ੱਕੀ ਵਿਅਕਤੀ ਦੇਖੇ ਗਏ ਸਨ। ਪੁਲੰਸ ਮੁਤਾਬਕ ਦੋਵੇਂ ਇਕ ਫਾਰਮ ਹਾਊਸ ‘ਤੇ ਪਹੁੰਚੇ ਅਤੇ ਉਥੇ ਮੌਜੂਦ ਮਜ਼ਦੂਰ ਤੋਂ ਖਾਣਾ ਮੰਗਿਆ। ਇਸ ਤੋਂ ਬਾਅਦ ਉਸ ਨੇ ਉਥੇ ਮੌਜੂਦ ਮਜ਼ਦੂਰਾਂ ਨੂੰ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਇਸ ਬਾਰੇ ਪੁਲਿਸ ਜਾਂ ਕਿਸੇ ਨੂੰ ਦੱਸਿਆ ਤਾਂ ਨਤੀਜੇ ਮਾੜੇ ਹੋਣਗੇ। ਇਸ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਹਾਈ ਅਲਰਟ ‘ਤੇ ਆ ਗਈ।

Related Articles

Leave a Reply

Your email address will not be published. Required fields are marked *

Back to top button