
ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਵਧਾਇਆ ਮਾਣ, ਪਿੰਡ ਭੁੰਗਰਨੀ ਦੇ ਵਾਸੀਆਂ ਨੇ ਵੀ ਦਿੱਤੀਆਂ ਵਧਾਈਆਂ
ਪੈਰਿਸ, (PRIME INDIAN NEWS) :- ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਭੁੰਗਰਨੀ ਨਾਲ ਸਬੰਧਤ ਗੁਰਬਖ਼ਸ਼ ਸਿੰਘ ਸੈਣੀ ਨੇ ਹਾਲ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਸਿੱਖ ਕਮੀਉਨਿਟੀ ਨੂੰ ਦਿਲੋਂ ਪਿਆਰ ਕਰਨ ਵਾਲੀ ਕਨੇਡੀਅਨ ਲਿਬਰਲ ਪਾਰਟੀ ਵਲੋਂ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਫਲੀਟਵੁੱਡ ਖੇਤਰ ਤੋਂ ਚੋਣ ਜਿੱਤ ਕੇ ਜਿਥੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਮਾਣ ਵਧਾਇਆ ਹੈ, ਉਥੇ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਭੁੰਗਰਨੀ ਦਾ ਵੀ ਨਾਮ ਰੋਸ਼ਨ ਕੀਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਇਟਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੁੰਗਰਨੀ ਨੇ PRIME INDIAN NEWS ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਕੀਤਾ।
ਜਥੇਦਾਰ ਗੁਰਚਰਨ ਸਿੰਘ ਭੁੰਗਰਨੀ ਨੇ MP ਗੁਰਬਖ਼ਸ਼ ਸਿੰਘ ਸੈਣੀ ਨੂੰ ਦਿੱਲ ਦੀਆਂ ਗਹਿਰਾਈਆਂ ‘ਚੋਂ ਮੁਬਾਰਕਾਂ ਦਿੰਦਿਆਂ ਦੱਸਿਆ ਕਿ ਪਿੰਡ ਭੁੰਗਰਨੀ ਦੀ ਸਮੂਹ ਪੰਚਾਇਤ ਸਹਿਤ ਨਗਰ ਵਾਸੀਆਂ ਨੇ ਵੀ MP ਸੈਣੀ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ MP ਸੈਣੀ ਸਾਹਿਬ ਵੱਲੋਂ ਕੈਨੇਡਾ ਦੀ ਪਾਰਲੀਮੈਂਟ ਚੋਣ ਜਿੱਤਣ ਨਾਲ ਸਾਡਾ ਅਤੇ ਸਾਡੇ ਨਗਰ ਦਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਉਹ ਸਿੱਖ ਕੌਮ ਨਾਲ ਸਬੰਧਿਤ ਮਸਲਿਆਂ ਨੂੰ ਪੂਰੇ ਜੋਰ ਸ਼ੋਰ ਨਾਲ, ਕਨੇਡੀਅਨ ਪਾਰਲੀਮੈਂਟ ਵਿੱਚ ਉਠਾ ਕੇ ਸਿੱਖ ਕੌਮ ਦਾ ਵਿਸ਼ਵਾਸ਼ ਹਾਸਿਲ ਕਰਨਗੇ। ਪਰਮ ਪਿਤਾ ਪਰਮਾਤਮਾ ਸੈਣੀ ਸਾਹਿਬ ਨੂੰ ਦਿਨ ਦੁੱਗਣੀ, ਰਾਤ ਚੌਗੁਣੀ ਤਰੱਕੀ ਬਖਸ਼ੇ ਅਤੇ ਉਨ੍ਹਾਂ ਦੇ ਸਿਰ ਤੇ ਹਮੇਸ਼ਾਂ ਆਪਣਾ ਮਿਹਰ ਭਰਿਆ ਹੱਥ ਰੱਖੇ।





























