
ਜਲੰਧਰ, ਐਚ ਐਸ ਚਾਵਲਾ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧਾਂ ‘ਤੇ ਕਰਦਿਆਂ ਬੰਬੀਹਾ-ਕੌਸ਼ਲ ਗੈਂਗ ਦੇ 5 ਮੁੱਖ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਸ਼੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਪਕੜੇ ਗਏ ਦੋਸ਼ੀਆਂ ਪਾਸੋਂ 8 ਪਿਸਤੌਲ, 1 ਰਿਵਾਲਵਰ (ਕੁੱਲ 9 ਹਥਿਆਰ) ਅਤੇ 15 ਕਾਰਤੂਸ ਬਰਾਮਦ ਕੀਤੇ ਹਨ, ਜੋ ਕਿ ਮੱਧ ਪ੍ਰਦੇਸ਼ ਦੇ ਸਨ। ਉਨ੍ਹਾਂ ਦੱਸਿਆ ਕਿ 3 ਵਿਅਕਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ ਜੋ ਦੋਸ਼ੀਆਂ ਦੀ ਗ੍ਰਿਫਤਾਰੀ ਨਾਲ ਟਲ ਗਿਆ। ਸਾਰੇ ਦੋਸ਼ੀ ਜਬਰਨ ਵਸੂਲੀ, ਕਤਲ, ਹਥਿਆਰਾਂ ਦੀ ਸਪਲਾਈ ਵਰਗੇ ਸੰਗਠਿਤ ਅਪਰਾਧ ਵਿੱਚ ਸ਼ਾਮਲ ਹਨ। ਉਨ੍ਹਾਂ ਖਿਲਾਫ ਪਹਿਲਾਂ ਤੋਂ ਹੀ ਕਈ ਅਪਰਾਧਿਕ ਮਾਮਲੇ ਲੰਬਿਤ ਹਨ।
















