ਦੇਸ਼ਦੁਨੀਆਂਪੰਜਾਬ

ਫੂਡ ਸੇਫ਼ਟੀ ਵਿਭਾਗ ਨੇ ਜਲੰਧਰ ’ਚ ਪਨੀਰ ਦੇ 6 ਸੈਂਪਲ ਭਰੇ

ਜਲੰਧਰ, ਐਚ ਐਸ ਚਾਵਲਾ। ਪੰਜਾਬ ਦੇ ਫੂਡ ਸੇਫ਼ਟੀ ਵਿਭਾਗ ਵਲੋਂ ਅੱਜ ਜਲੰਧਰ ਵਿਖੇ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਵਾਲੀਆਂ ਵੱਖ-ਵੱਖ ਸੰਸਥਾਵਾਂ ਦੀ ਜਾਂਚ ਕੀਤੀ ਗਈ। ਕਮਿਸ਼ਨਰ ਫੂਡ ਸੇਫ਼ਟੀ ਪੰਜਾਬ ਅਭਿਨਵ ਤ੍ਰਿਖਾ ਦੀਆਂ ਹਦਾਇਤਾਂ ’ਤੇ ਸਹਾਇਕ ਕਮਿਸ਼ਨਰ ਡਾ. ਹਰਜੋਤ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਫੂਡ ਸੇਫ਼ਟੀ ਅਫ਼ਸਰ ਮੁਕੁਲ ਗਿੱਲ ਵਲੋਂ ਮਾਡਲ ਟਾਊਨ, ਜੇ.ਪੀ.ਨਗਰ, ਬਸਤੀ ਦਾਨਿਸ਼ਮੰਦਾਂ ਅਤੇ ਬਸਤੀ ਸ਼ੇਖ ਇਲਾਕੇ ਵਿਚੋਂ ਪਨੀਰ ਦੇ 6 ਸੈਂਪਲ ਭਰੇ ਗਏ। ਮਿਲਾਵਟ ਅਤੇ ਹੋਰ ਗੁਣਵੱਤਾ ਮਾਪਦੰਡਾਂ ਦੀ ਜਾਂਚ ਲਈ ਇਨ੍ਹਾਂ ਸੈਂਪਲਾਂ ਦੀ ਟੈਸਟਿੰਗ ਕੀਤੀ ਜਾਵੇਗੀ।

ਸਹਾਇਕ ਕਮਿਸ਼ਨਰ ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ । ਉਨ੍ਹਾਂ ਖਾਣ-ਪੀਣ ਵਾਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਖ਼ਪਤਕਾਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਾਫ਼-ਸੁਥਰੇ ਤੇ ਗੁਣਵੱਤਾ ਭਰਪੂਰ ਖਾਧ ਪਦਾਰਥ ਹੀ ਬਣਾਏ ਤੇ ਵੇਚੇ ਜਾਣ।

ਉਨ੍ਹਾਂ ਦੱਸਿਆ ਕਿ ਇਹ ਉਪਰਾਲੇ ਖੇਤਰ ਵਿੱਚ ਡੇਅਰੀ ਉਤਪਾਦਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ  ਵਿਭਾਗ ਵਲੋਂ ਚੁੱਕੇ ਜਾ ਰਹੇ ਕਦਮਾਂ ਦਾ ਹਿੱਸਾ ਹਨ। ਉਨ੍ਹਾਂ ਦੱਸਿਆ ਕਿ ਨਿਯਮਤ ਚੈਕਿੰਗਾਂ ਅਤੇ ਖਾਧ ਸੁਰੱਖਿਆ ਮਾਪਦੰਡਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਮਕਸਦ ਆਮ ਲੋਕਾਂ ਦੀ ਸਿਹਤ ਦੀ ਰੱਖਿਆ ਨੂੰ ਯਕੀਨੀ ਬਣਾਉਣਾ ਹੈ। ਵਿਭਾਗ ਵਲੋਂ ਲੋਕਾਂ ਨੂੰ ਮਿਆਰੀ ਤੇ ਗੁਣਵੱਤਾ ਭਰਪੂਰ ਖਾਧ ਪਦਾਰਥਾਂ ਬਾਰੇ ਜਾਗਰੂਕ ਵੀ ਕੀਤਾ ਗਿਆ ਅਤੇ ਭੋਜਨ ਦੀ ਮਿਲਾਵਟ ਨਾਲ ਸਬੰਧਿਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਦੇਣ ਦੀ ਅਪੀਲ ਕੀਤੀ ਗਈ।

Related Articles

Leave a Reply

Your email address will not be published. Required fields are marked *

Back to top button