ਦੇਸ਼ਦੁਨੀਆਂਪੰਜਾਬ

ਪੰਜਾਬ ‘ਚ ‘ਆਪ’ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ BJP , ਜੋ ਨਹੀਂ ਵਿਕੇਗਾ ਉਸ ਕੋਲ ED ਆ ਜਾਵੇਗੀ – ਡਾ. ਸੰਦੀਪ ਪਾਠਕ

ਨਵੀਂ ਦਿੱਲੀ, (PRIME INDIAN NEWS) :- ਆਮ ਆਦਮੀ ਪਾਰਟੀ (APP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਦੀ ਸਿਆਸਤ ਗਰਮਾ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ‘ਆਪ’ ਦੇ ਤਿੰਨ ਵਿਧਾਇਕਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਕਾਲਾਂ ਆ ਰਹੀਆਂ ਹਨ। ਨਾਲ ਹੀ ਭਾਜਪਾ ਵਿੱਚ ਸ਼ਾਮਲ ਹੋਣ ਲਈ 25 ਕਰੋੜ ਰੁਪਏ ਤੱਕ ਦੇ ਆਫਰ ਦਿੱਤੇ ਜਾ ਰਹੇ ਹਨ।

ਇਸ ਦੇ ਨਾਲ ਹੀ ਹੁਣ ਪਾਰਟੀ ਦੇ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਸਬੰਧੀ ਇਕ ਪੋਸਟ ਪਾਈ ਹੈ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਭਾਜਪਾ ‘ਤੇ ਗੰਭੀਰ ਦੋਸ਼ ਲਗਾਏ ਹਨ। ਇਹ ਵੀ ਕਿਹਾ ਹੈ ਕਿ ‘ਆਪ” ਵਿਧਾਇਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਜੋ ਮਰਜ਼ੀ ਕਹੋ, ਤੁਹਾਨੂੰ ਮਿਲ ਜਾਵੇਗਾ, ਜੇਕਰ ਤੁਸੀਂ ਨਾ ਆਏ ਤਾਂ ਤੁਹਾਡੀ ਖੈਰ ਨਹੀਂ। ਤੁਹਾਡੇ ਕੋਲ ED ਆ ਜਾਵੇਗੀ। ਹਾਲਾਂਕਿ ਉਨ੍ਹਾਂ ਨੇ ਆਪਣੀ ਪੋਸਟ ਦੇ ਅੰਤ ਵਿੱਚ ਲਿਖਿਆ ਹੈ ਕਿ ਸੱਚ ਦੀ ਜਿੱਤ ਹੋਵੇਗੀ।

ਭਾਜਪਾ ਦੇਸ਼ ਨਾਲ ਧਰੋਹ ਕਰ ਰਹੀ ਹੈ

ਸੰਦੀਪ ਪਾਠਕ ਨੇ ਲਿਖਿਆ ਹੈ ਕਿ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੇ ਇੰਨੀ ਉਮੀਦ ਨਾਲ ਕੇਜਰੀਵਾਲ ਨੂੰ ਚੁਣਿਆ ਹੈ ਅਤੇ ਇਹ ਲੋਕਾਂ ਦਾ ਹੱਕ ਹੈ। ਭਾਜਪਾ ਇਹ ਗੁੰਡਾਗਰਦੀ ਕਿਸੇ ਪਾਰਟੀ ਨਾਲ ਨਹੀਂ ਕਰ ਰਹੀ, ਸਗੋਂ ਉਹ ਦੇਸ਼ ਨਾਲ ਧਰੋਹ ਕਰ ਰਹੀ ਹੈ। ਇਹ ਕਿਸੇ ਪਾਰਟੀ ਦਾ ਨੁਕਸਾਨ ਨਹੀਂ ਹੈ, ਸਗੋਂ ਇਹ ਦੇਸ਼ ਦਾ ਨੁਕਸਾਨ ਹੋਵੇਗਾ। ਦੇਸ਼ ਨੂੰ ਤੋੜਨ ਲਈ ਪਹਿਲਾਂ ਵੀ ਅਜਿਹੀਆਂ ਕਈ ਕੋਸ਼ਿਸ਼ਾਂ ਅੰਗਰੇਜ਼ਾਂ ਅਤੇ ਮੁਗਲਾਂ ਵਲੋਂ ਕੀਤੀਆਂ ਗਈਆਂ ਸਨ। ਪਰ ਇਤਿਹਾਸ ਗਵਾਹ ਹੈ ਕਿ ਉਹ ਸਾਰੀਆਂ ਕੋਸ਼ਿਸ਼ਾਂ ਅਸਫਲ ਰਹੀਆਂ। ਭਾਜਪਾ ਦੀ ਇਹ ਕੋਸ਼ਿਸ਼ ਵੀ ਅਸਫਲ ਹੋਵੇਗੀ। ਸਾਰਿਆਂ ਨੂੰ ਬੇਨਤੀ ਹੈ ਕਿ ਉਹ ਆਪਣੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਵਿੱਚ ਵਿਸ਼ਵਾਸ ਰੱਖਨ। ਸੱਚ ਦੀ ਜਿੱਤ ਹੋਵੇਗੀ।

Related Articles

Leave a Reply

Your email address will not be published. Required fields are marked *

Back to top button