Latestਦੁਨੀਆਂਦੇਸ਼ਪੰਜਾਬ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸਿਟੀ ਅਤੇ ਕੈਂਟ ਰੇਲਵੇ ਸਟੇਸ਼ਨਾਂ ‘ਤੇ ਕਾਸੋ ਓਪਰੇਸ਼ਨ, Jiont CP ਨੇ ਖੁਦ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਜਾਂਚ

ਜਲੰਧਰ, ਐਚ ਐਸ ਚਾਵਲਾ। ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਸਿਟੀ ਰੇਲਵੇ ਸਟੇਸ਼ਨ ਅਤੇ ਕੈਂਟ ਰੇਲਵੇ ਸਟੇਸ਼ਨ ‘ਤੇ ਇੱਕ ਵਿਸਤ੍ਰਿਤ CASO (Cordon and Search Operation) ਚਲਾਇਆ ਗਿਆ। ਇਹ ਓਪਰੇਸ਼ਨ ਪੁਲਿਸ ਕਮਿਸ਼ਨਰ, ਸ੍ਰੀਮਤੀ ਧਨਪ੍ਰੀਤ ਕੌਰ ਦੀ ਦੇਖਰੇਖ ਹੇਠ ਕੀਤਾ ਗਿਆ ਅਤੇ Jiont CP ਸ਼੍ਰੀ ਸੰਦੀਪ ਕੁਮਾਰ ਸ਼ਰਮਾ, ADCP-I ਸ੍ਰੀਮਤੀ ਆਕਰਸ਼ੀ ਜੈਨ ਅਤੇ ADCP-II ਸ਼੍ਰੀ ਹਰਿੰਦਰ ਸਿੰਘ ਗਿੱਲ ਨੇ ਖੁਦ ਮੌਕੇ ‘ਤੇ ਪਹੁੰਚ ਕੇ ਓਪਰੇਸ਼ਨ ਦੀ ਨਿਗਰਾਨੀ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਕਾਸੋ ਓਪਰੇਸ਼ਨ ਲਈ ਕੁੱਲ 250 ਪੁਲਿਸ ਅਧਿਕਾਰੀਆਂ ਨੂੰ ਤੈਨਾਤ ਕੀਤਾ ਗਿਆ, ਜਿਨ੍ਹਾਂ ਵਿੱਚ RPF (ਰੇਲਵੇ ਪ੍ਰੋਟੈਕਸ਼ਨ ਫੋਰਸ), GRP (ਗਵਰਨਮੈਂਟ ਰੇਲਵੇ ਪੁਲਿਸ) ਅਤੇ ARP (ਐਂਟੀ ਰਾਇਟ ਪੁਲਿਸ) ਦੀਆਂ ਟੀਮਾਂ ਸ਼ਾਮਲ ਸਨ। ਓਪਰੇਸ਼ਨ ਦੌਰਾਨ ਦੋਹਾਂ ਸਟੇਸ਼ਨਾਂ ਦੇ ਹਰ ਹਿੱਸੇ- ਇੰਟਰੀ ਅਤੇ ਐਗਜ਼ਿਟ ਪਾਇੰਟਸ, ਪਲੇਟਫਾਰਮ ਅਤੇ ਵੇਟਿੰਗ ਹਾਲਜ਼ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ।

CASO ਦੌਰਾਨ ਯਾਤਰੀਆਂ, ਸਮਾਨ ਅਤੇ ਵਾਹਨਾਂ ਦੀ ਤਲਾਸ਼ੀ ਅਧੁਨਿਕ ਉਪਕਰਣਾਂ ਜਿਵੇਂ ਕਿ ਹੈਂਡਹੈਲਡ ਮੈਟਲ ਡਿਟੈਕਟਰ ਅਤੇ ਬੈਗੇਜ ਸਕੈਨਰ ਦੀ ਮਦਦ ਨਾਲ ਕੀਤੀ ਗਈ। PAIS ਐਪ ਦੀ ਵਰਤੋਂ ਕਰਕੇ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਰਿਕਾਰਡ ਦੀ ਪੁਸ਼ਟੀ ਕੀਤੀ ਗਈ। ਸੁਰੱਖਿਆ ਜਾਂਚ ਦੇ ਹਿੱਸੇ ਵਜੋਂ CCTV ਕੈਮਰਿਆਂ ਦੀ ਕਾਰਗੁਜ਼ਾਰੀ, ਯਾਤਰੀਆਂ ਦਾ ਸਮਾਨ, ਅਤੇ ਸਟੇਸ਼ਨ ਅੰਦਰਲੇ ਦੁਕਾਨਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ, ਪਾਰਕਿੰਗ ਖੇਤਰਾਂ ਦੀ ਵਿਸਤ੍ਰਿਤ ਜਾਂਚ ਕੀਤੀ ਗਈ ਅਤੇ VAHAN ਐਪ ਰਾਹੀਂ ਵਾਹਨਾਂ ਦੀ ਮਾਲਕੀ ਦੀ ਪੁਸ਼ਟੀ ਕੀਤੀ ਗਈ।

ਸ਼ਹਿਰ ਵਿੱਚ ਚੌਕਸੀ ਨੂੰ ਹੋਰ ਮਜ਼ਬੂਤ ਕਰਨ ਲਈ ਖਾਸ ਨੱਕੇ ਮੁੱਖ ਚੌਰਾਹਿਆਂ ‘ਤੇ ਲਗਾਏ ਗਏ ਅਤੇ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੂੰ 24 ਘੰਟੇ ਸਾਵਧਾਨ ਰਹਿਣ ਦੇ ਹੁਕਮ ਦਿੱਤੇ ਗਏ।

*ਜਲੰਧਰ ਕਮਿਸ਼ਨਰੇਟ ਪੁਲਿਸ ਵਲੋ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ, ਖਾਸਕਰ ਜਨਤਕ ਥਾਵਾਂ, ਆਵਾਜਾਈ ਕੇਂਦਰਾਂ ਅਤੇ ਵੱਧ ਭੀੜ ਵਾਲੇ ਖੇਤਰਾਂ ਵਿੱਚ। ਜਲੰਧਰ ਪੁਲਿਸ ਨੇ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਗੈਰ-ਕਾਨੂੰਨੀ ਜਾਂ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਹੈਲਪਲਾਈਨ (112) ‘ਤੇ ਸੂਚਿਤ ਕਰਨ ਦੀ ਅਪੀਲ ਵੀ ਕੀਤੀ ਹੈ।*

Related Articles

Leave a Reply

Your email address will not be published. Required fields are marked *

Back to top button