
ਜਲੰਧਰ, ਐਚ ਐਸ ਚਾਵਲਾ। ਸੜਕਾਂ ਦੀ ਨਿਰੰਤਰ ਨਿਗਰਾਨੀ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਉੱਚ ਅਧਿਕਾਰੀਆਂ ਵਲੋਂ 51 ਸੜਕਾਂ ਨੂੰ ਗੋਦ ਲਿਆ ਗਿਆ ਹੈ। ਇਸ ਮਿਸ਼ਨ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਅੱਜ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਵਿਵੇਕ ਮੋਦੀ ਨੇ ਜਲੰਧਰ-ਹੁਸ਼ਿਆਰਪੁਰ ਸੜਕ ’ਤੇ ਸਾਫ਼-ਸਫ਼ਾਈ ਅਤੇ ਹੋਰ ਹੋਣ ਵਾਲੇ ਜਰੂਰੀ ਕੰਮਾਂ ਦਾ ਜਾਇਜ਼ਾ ਲਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਿਤ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਹੁਸ਼ਿਆਰਪੁਰ ਸੜਕ ਦੀ ਸਾਫ਼-ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਐਕਸੀਅਨ NHAI ਨੂੰ ਵੀ ਨਿਰਦੇਸ਼ ਦਿੱਤੇ ਕਿ ਸਮੁੱਚੀ ਸੜਕ ’ਤੇ ਖੱਡਿਆਂ ਨੂੰ ਤੁਰੰਤ ਠੀਕ ਕਰਵਾਇਆ ਜਾਵੇ। ਇਸ ਤੋਂ ਇਲਾਵਾ ਸੜਕ ਦੇ ਡਿਵਾਈਡਰਾਂ ਵਿਚਕਾਰ ਉੱਗੀ ਬੂਟੀ ਆਦਿ ਦੀ ਸਫਾਈ ਵੀ ਯਕੀਨੀ ਬਣਾਈ ਜਾਵੇ।





























