
ਦੁਕਾਨਾਂ ਦੀ ਹੱਦ ਦੇ ਬਾਹਰ ਸੜਕਾਂ ਅਤੇ ਫੁੱਟਪਾਥਾਂ ’ਤੇ ਸਮਾਨ ਰੱਖ ਕੇ ਵੇਚਣ ’ਤੇ ਵੀ ਮਨਾਹੀ
ਜਲੰਧਰ, ਐਚ ਐਸ ਚਾਵਲਾ। ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਸੜਕਾਂ ਦੇ ਨਾਲ-ਨਾਲ ਫੁੱਟਪਾਥ ’ਤੇ ਅਣ-ਅਧਿਕਾਰਤ ਬੋਰਡ ਲਗਵਾਉਣ, ਦੁਕਾਨਦਾਰਾਂ ਵਲੋਂ ਦੁਕਾਨਾਂ ਦੀ ਹੱਦ ਤੋਂ ਬਾਹਰ ਸੜਕਾਂ ’ਤੇ ਸਮਾਨ ਰੱਖ ਕੇ ਵੇਚਣ ਅਤੇ ਫੁੱਟਪਾਥਾਂ ’ਤੇ ਸਮਾਨ ਰੱਖ ਕੇ ਵੇਚਣ ਉਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 05 ਅਪ੍ਰੈਲ 2024 ਤੱਕ ਲਾਗੂ ਰਹੇਗਾ।





























