
CCTV ਕੈਮਰਿਆਂ ਦੀ ਰਿਕਾਰਡਿੰਗ ਸਮਰੱਥਾ ਘੱਟੋ-ਘੱਟ ਇਕ ਮਹੀਨਾ ਯਕੀਨੀ ਬਣਾਉਣ ਲਈ ਕਿਹਾ
ਜਲੰਧਰ, ਐਚ ਐਸ ਚਾਵਲਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਮੇਜਰ ਡਾ.ਅਮਿਤ ਮਹਾਜਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਲੰਧਰ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਾਰੇ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਬਿਨਾਂ CCTV ਕੈਮਰਿਆਂ ਦੀ ਨਿਗਰਾਨੀ ਤੋਂ ਪਾਬੰਦੀਸ਼ੁਦਾ ਦਵਾਈਆਂ (Scheduled X and H ) ਦੀ ਵਿਕਰੀ ਨਹੀਂ ਕਰਨਗੇ।
ਇਸ ਸਬੰਧੀ ਸਾਰੇ ਮੈਡੀਕਲ ਸਟੋਰਾਂ ਦੇ ਮਾਲਕ ਆਪਣੇ-ਆਪਣੇ ਅਦਾਰੇ ਵਿੱਚ CCTV ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ ਤੇ ਪਾਬੰਦੀਸ਼ੁਦਾ ਦਵਾਈਆਂ (Scheduled X and H ) ਦਵਾਈਆਂ ਦੀ ਵਿਕਰੀ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਹੇਠ ਕਰਨ ਨੂੰ ਯਕੀਨੀ ਬਣਾਉਣਗੇ। ਇਨ੍ਹਾਂ ਕੈਮਰਿਆਂ ਅੰਦਰ ਘੱਟੋ-ਘੱਟ ਰਿਕਾਰਡਿੰਗ ਸਮੱਰਥਾ 01 ਮਹੀਨੇ ਦੀ ਹੋਣੀ ਚਾਹੀਦੀ ਹੈ। ਇਹ ਹੁਕਮ 10-07-2024 ਤੋਂ 09-09-2024 ਤੱਕ ਲਾਗੂ ਰਹੇਗਾ।





























