ਦੇਸ਼ਦੁਨੀਆਂਪੰਜਾਬ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜੰਮੂ ਤੇ ਕਸ਼ਮੀਰ ਤੋਂ 2 ਲਾਪਤਾ ਨਾਬਾਲਿਗ ਲੜਕੀਆਂ ਨੂੰ ਕੀਤਾ ਬਰਾਮਦ

ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੁਝ ਦਿਨ ਪਹਿਲਾਂ ਲਾਪਤਾ ਹੋਈਆਂ 2 ਨਾਬਾਲਿਗ ਲੜਕੀਆਂ ਨੂੰ ਸਫਲਤਾਪੂਰਵਕ ਬਰਾਮਦ ਕੀਤਾ ਹੈ।

ਜਾਣਕਾਰੀ ਸਾਂਝੀ ਕਰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁੱਕਦਮਾ ਨੰਬਰ 281 ਤਾਰੀਖ 22.11.2025 ਅਧੀਨ ਧਾਰਾ 137(2) BNS ਅਧੀਨ ਥਾਣਾ ਡਿਵੀਜ਼ਨ ਨੰਬਰ 8, ਜਲੰਧਰ ਵਿੱਚ ਦਰਜ ਕੀਤੀ ਗਈ ਸੀ, ਜਦੋਂ 2 ਨਾਬਾਲਿਗ ਲੜਕੀਆਂ ਉਮਰ 14 ਅਤੇ 16 ਸਾਲ ਸਕੂਲ ਤੋਂ ਵਾਪਸ ਆਉਂਦੇ ਸਮੇਂ ਲਾਪਤਾ ਹੋ ਗਈਆਂ ਸਨ।

ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਟੀਮ ਨੇ ADCP-I ਅਤੇ ACP ਨੋਰਥ ਦੀ ਅਗਵਾਈ ਹੇਠ ਤੁਰੰਤ ਜਾਂਚ ਸ਼ੁਰੂ ਕੀਤੀ ਅਤੇ ਕਈ ਸੰਦੇਹਜਨਕ ਥਾਵਾਂ ‘ਤੇ ਛਾਪੇਮਾਰੀ ਕੀਤੀ। ਜਿਸ ਦੌਰਾਨ ਕਠੂਆ, ਜੰਮੂ ਤੇ ਕਸ਼ਮੀਰ ਵਿੱਚ ਸੰਯੁਕਤ ਕਾਰਵਾਈ ਦੌਰਾਨ ਪੁਲਿਸ ਨੇ ਦੋਵੇਂ ਨਾਬਾਲਿਗ ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਅਤੇ ਘਟਨਾ ਵਿੱਚ ਸ਼ਾਮਲ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

*ਮਾਮਲੇ ਦੀ ਅੱਗੇ ਜਾਂਚ ਜਾਰੀ ਹੈ। ਜਲੰਧਰ ਪੁਲਿਸ ਨਾਗਰਿਕਾਂ ਲਈ ਸੁਰੱਖਿਅਤ ਅਤੇ ਨਿਰਭੀਕ ਮਾਹੌਲ ਬਣਾਉਣ ਲਈ ਵਚਨਬੱਧ ਹੈ ਅਤੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।*

Related Articles

Leave a Reply

Your email address will not be published. Required fields are marked *

Back to top button