ਦੇਸ਼ਦੁਨੀਆਂਪੰਜਾਬ

ਸ. ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਲਾ-ਕੋਰਨਵ ਫਰਾਂਸ ਵਿਖੇ ਕੀਤੀ ਗਈ ਅਰਦਾਸ

ਪੈਰਿਸ, (PRIME INDIAN NEWS):- ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਲਾ-ਕੋਰਨਵ ਫਰਾਂਸ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲਿਆਂ ਤੋਂ ਚਿੰਤਤ, ਸ਼੍ਰੋਮਣੀ ਅਕਾਲੀ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਦੇ ਉਪਰਾਲੇ ਸਦਕਾ, ਸ. ਬਾਦਲ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਹਫ਼ਤਾਵਾਰੀ ਸਮਾਗਮ ਕਰਵਾਏ ਗਏ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਸੰਪੂਰਨ ਭੋਗ ਪਾਉਣ ਉਪਰੰਤ ਸ. ਬਾਦਲ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ਫਰਾਂਸ ‘ਚ ਵੱਸਦੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਇਸ ਸਮਾਗਮ ਵਿੱਚ ਆਪਣੀਆਂ ਹਾਜ਼ਰੀਆਂ ਭਰਦੇ ਹੋਏ ਸ. ਬਾਦਲ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਉਪਰੰਤ ਸ੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਆਏ ਹੋਏ ਸਾਰੇ ਨੁਮਾਇੰਦਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸ. ਬਾਦਲ ਦੀ ਦਿਨੋਂ ਦਿਨ ਵੱਧ ਰਹੀ ਚੜ੍ਹਤ ਦੇਖ ਕੇ ਵਿਰੋਧੀਆਂ ਵਿੱਚ ਖੱਲਬਲੀ ਮੱਚੀ ਹੋਈ ਹੈ, ਤਾਂ ਹੀ ਉਹ ਇਹੋ ਜਿਹੀਆਂ ਘਿਨੌਣੀਆਂ ਹਰਕਤਾਂ ਕਰ ਰਹੇ ਹਨ। ਸ. ਭੱਟੀ ਨੇ ਕਿਹਾ ਕਿ ਸਮਾਂ ਆਉਣ ਦਿਉ, ਅਸੀ ਸਾਰੇ ਪੰਜਾਬ ਜਾ ਕੇ ਪਾਰਟੀ ਵਾਸਤੇ ਜਿੱਥੇ ਚੋਣ ਪ੍ਰਚਾਰ ਦਾ ਹਿੱਸਾ ਬਣਾਂਗੇ, ਉੱਥੇ ਹੀ ਤਨ ਮਨ ਧਨ ਨਾਲ ਵੀ ਪਾਰਟੀ ਦਾ ਸਹਿਯੋਗ ਕਰਾਂਗੇ ਅਤੇ ਸ. ਸੁਖਬੀਰ ਸਿੰਘ ਬਾਦਲ ਜੀ ਨੂੰ ਸੂਬੇ ਦਾ ਮੁੱਖਮੰਤਰੀ ਬਣਾਵਾਂਗੇ।

Related Articles

Leave a Reply

Your email address will not be published. Required fields are marked *

Back to top button