ਦੇਸ਼ਦੁਨੀਆਂਪੰਜਾਬ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਭਾਰੀ ਮਾਤਰਾ ਵਿੱਚ ਅਫੀਮ ਅਤੇ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਭਾਰੀ ਮਾਤਰਾ ਵਿੱਚ ਅਫੀਮ ਅਤੇ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਦੀ ਅਲਾਮਤ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਹਿਤ ਇੱਕ ਪੁਲਿਸ ਪਾਰਟੀ ਵੱਲੋਂ ਸਰਕਾਰੀ ਕਾਲਜ ਜਲੰਧਰ ਨੇੜੇ ਲਾਡੋਵਾਲੀ ਰੋਡ ‘ਤੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੇ ਡੀਸੀ ਦਫ਼ਤਰ ਵਾਲੇ ਪਾਸਿਓਂ ਇੱਕ ਵਿਅਕਤੀ ਨੂੰ ਸੱਜੇ ਹੱਥ ਵਿੱਚ ਬੈਗ ਲੈ ਕੇ ਪੈਦਲ ਆਉਂਦੇ ਦੇਖਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਨੌਜਵਾਨ ਦੀ ਪਹਿਚਾਣ ਯੋਗੇਸ਼ ਅਬਰੋਲ ਉਰਫ਼ ਬਾਵਾ ਪੁੱਤਰ ਰਾਕੇਸ਼ ਕੁਮਾਰ ਵਾਸੀ ਐਚ.ਨੰਬਰ 875 ਅਰਜਨ ਨਗਰ ਜਲੰਧਰ ਵਜੋਂ ਹੋਈ ਹੈ। ਪੁਲਿਸ ਪਾਰਟੀ ਨੂੰ ਵੇਖ ਕੇ ਜਿਸ ਨੇ ਬੈਗ ਸੁੱਟ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸਦੀ ਪੁਲਿਸ ਪਾਰਟੀ ਨੇ ਤਲਾਸ਼ੀ ਲਈ। ਬੈਗ ਅਤੇ 1 ਕਿਲੋ ਅਫੀਮ ਬਰਾਮਦ ਕੀਤੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਨਿਊ ਬਾਰਾਦਰੀ ਜਲੰਧਰ ਵਿਖੇ ਐਫ.ਆਈ.ਆਰ 145 ਮਿਤੀ 27-06-2024 ਅਧੀਨ 18-61-85 ਐਨਡੀਪੀਐਸ ਐਕਟ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਦੋ ਐਫਆਈਆਰ ਦਰਜ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸੇ ਤਰ੍ਹਾਂ ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਦੇ ਨਗਰ, ਨਾਖਾ ਵਾਲਾ ਬਾਗ, ਜਲੰਧਰ ਨੇੜੇ ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਪਿੰਡ ਵਡਾਲਾ ਵੱਲੋਂ ਇੱਕ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਆ ਰਹੇ ਦੇਖਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਤਲਾਸ਼ੀ ਦੌਰਾਨ ਨੌਜਵਾਨਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਨ੍ਹਾਂ ਦੀ ਪਹਿਚਾਣ ਯਾਦਵੀਰ ਘਾਰੂ ਉਰਫ਼ ਯਾਦੂ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਸਲਾਪੁਰ ਬੇਟ ਥਾਣਾ ਤਲਵੰਡੀ ਚੌਧਰੀਆਂ ਕਪੂਰਥਲਾ ਅਤੇ ਖੁਸ਼ਵਿੰਦਰ ਸਿੰਘ ਉਰਫ਼ ਲਾਭਾ ਪੁੱਤਰ ਬਲਵੀਰ ਸਿੰਘ ਵਾਸੀ ਫਾਟਕ ਪਿੰਡ ਕਾਲੜੂ PS ਸੁਲਤਾਨਪੁਰ ਕਪੂਰਥਲਾ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੇ ਇਕਬਾਲੀਆ ਬਿਆਨਾਂ ਦੇ ਆਧਾਰ ‘ਤੇ ਇਕ ਹੋਰ ਦੋਸ਼ੀ ਆਦਿਤਿਆ ਪੁੱਤਰ ਰੂਪੇਸ਼ ਕੁਮਾਰ ਵਾਸੀ ਮੁਕੱਦਮਾ ਨੰਬਰ 156/6 ਭਾਰਗੋ ਕੈਂਪ ਨੇੜੇ ਆਰ ਕੇ ਵੈਸ਼ਨੋ ਢਾਬਾ ਜਲੰਧਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਥਾਣਾ ਭਾਰਗੋ ਕੈਂਪ ਜਲੰਧਰ ਵਿਖੇ ਐਫਆਈਆਰ 51 ਮਿਤੀ 25-06-2024 ਅਧੀਨ 21-61-85 ਐਨ.ਡੀ.ਪੀ.ਐਸ ਐਕਟ ਦਰਜ ਕੀਤੀ ਗਈ ਹੈ, ਨਾਲ ਹੀ ਉਹਨਾਂ ਕਿਹਾ ਕੀ ਅਗਲੇਰੀ ਜਾਂਚ ਜਾਰੀ ਹੈ, ਅਤੇ ਭਵਿੱਖ ਵਿੱਚ ਹੋਰ ਵੇਰਵੇ ਸਾਂਝੇ ਕੀਤੇ ਜਾਣਗੇ।

Related Articles

Leave a Reply

Your email address will not be published. Required fields are marked *

Back to top button