
ਜਲੰਧਰ, ਐਚ ਐਸ ਚਾਵਲਾ। ਮਾਣਯੋਗ ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਸ਼੍ਰੀ ਹਰਵਿੰਦਰ ਸਿੰਘ ਵਿਰਕ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਅਜ਼ਾਦੀ ਦਿਵਸ (15 ਅਗਸਤ) ਅਤੇ ਜਨਮ ਅਸ਼ਟਮੀ ਤਿਉਹਾਰ ਦੇ ਮੱਧੇ ਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਸੰਪੂਰਨ ਸਮੀਖਿਆ ਅਤੇ ਮਜ਼ਬੂਤੀ ਲਈ ਸਬ ਡਵੀਜ਼ਨ ਸ਼ਾਹਕੋਟ ਅਧੀਨ ਥਾਣਾ ਸ਼ਾਹਕੋਟ, ਲੋਹੀਆਂ ਅਤੇ ਮਹਿਤਪੁਰ ਵਿੱਚ ਭਾਰੀ ਪੁਲਿਸ ਫੋਰਸ ਦੀ ਹਾਜ਼ਰੀ ਵਿੱਚ ਫਲੈਗ ਮਾਰਚ ਆਯੋਜਿਤ ਕੀਤਾ ਗਿਆ।

ਫਲੈਗ ਮਾਰਚ ਦੌਰਾਨ ਸੰਵੇਦਨਸ਼ੀਲ ਅਤੇ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਗਈ, ਸ਼ੱਕੀ ਵਿਅਕਤੀਆਂ ’ਤੇ ਰੇਡ ਕੀਤੇ ਗਏ, ਹਾਈਡਆਉਟਸ ਦੀ ਤਲਾਸ਼ੀ ਲਈ ਗਈ ਅਤੇ BC ਵਿਅਕਤੀਆਂ ਦੀ ਵੀ ਪੜਤਾਲ ਕੀਤੀ ਗਈ। ਇਹ ਸਾਰੇ ਉਪਰਾਲੇ ਕਾਨੂੰਨ-ਵਿਵਸਥਾ ਬਣਾਈ ਰੱਖਣ, ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਤਿਉਹਾਰਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਲਈ ਕੀਤੇ ਜਾ ਰਹੇ ਹਨ।

ਜਲੰਧਰ ਦਿਹਾਤੀ ਪੁਲਿਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਸਕਣ।





























