ਕਿਹਾ – ਖਪਤਕਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਪ੍ਰੇਸ਼ਾਨੀਆਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਹੱਲ
ਜਲੰਧਰ, ਐਚ ਐਸ ਚਾਵਲਾ। ਆਮ ਜਨਤਾ ਦੀ ਸੇਵਾ ਕਰਨਾ ਹੀ ਮੇਰਾ ਮੁੱਖ ਮੱਕਸਦ ਹੈ ਤਾਂਕਿ ਖਪਤਕਾਰਾਂ ਨੂੰ ਬਿਜਲੀ ਮਹਿਕਮੇ ਸਬੰਧੀ ਆ ਰਹੀਆਂ ਸੱਮਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਪਾਵਰਕਾਮ ਲਿਮਟਿਡ PSPCL ਜਲੰਧਰ ਕੈਂਟ ਦੇ SDO ਸ਼੍ਰੀ ਹਨੀ ਕੁਮਾਰ ਨੇ PRIME INDIAN NEWS ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਕੀਤਾ।
SDO ਹਨੀ ਕੁਮਾਰ ਨੇ ਕਿਹਾ ਕਿ ਉਨ੍ਹਾਂ ਜਦੋਂ ਕੈਂਟ ਵਿਖੇ ਬਤੌਰ SDO ਚਾਰਜ ਸੰਭਾਲਿਆ ਸੀ ਤਾਂ ਦੇਖਣ ਵਿੱਚ ਆਇਆ ਕਿ ਖਪਤਕਾਰਾਂ ਨੂੰ ਬਿਜਲੀ ਵਿਭਾਗ ਸਬੰਧੀ ਕਈ ਸੱਮਸਿਆਵਾਂ ਨੂੰ ਲੈ ਕੇ ਕਾਫੀ ਦਿੱਕਤਾਂ ਅਤੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸਦੇ ਚਲਦਿਆਂ ਉਨ੍ਹਾਂ ਨੂੰ ਆਪਣੇ ਮਸਲੇ ਦਾ ਹੱਲ ਕਰਵਾਉਣ ਲਈ ਬਿਜਲੀ ਦਫਤਰ ਦੇ ਕਈ ਵਾਰ ਚੱਕਰ ਕੱਟਣੇ ਪੈਂਦੇ ਸਨ ਤਾਂ ਉਨ੍ਹਾਂ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਪਰੇਸ਼ਾਨੀਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਫੈਸਲਾ ਲਿਆ।
SDO ਹਨੀ ਕੁਮਾਰ ਨੇ ਆਮ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਜੇਕਰ ਕਿਸੇ ਵੀ ਖਪਤਕਾਰ ਨੂੰ ਬਿਜਲੀ ਮਹਿਕਮੇ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਪ੍ਰੇਸ਼ਾਨੀ ਹੈ ਤਾਂ ਉਹ ਸਿੱਧੇ ਤੌਰ ਤੇ ਉਨ੍ਹਾਂ ਨੂੰ ਦਫ਼ਤਰ ਵਿਖੇ ਆ ਕੇ ਮਿਲ ਸਕਦੇ ਹਨ ਜਾਂ ਉਨ੍ਹਾਂ ਦੇ ਮੋਬਾਈਲ ਨੰਬਰ 96461-16054 ਤੇ ਸੰਪਰਕ ਕਰ ਸਕਦੇ ਹਨ, ਸੱਮਸਿਆ ਦਾ ਹੱਲ ਜਲਦ ਤੋਂ ਜਲਦ ਕਰ ਦਿੱਤਾ ਜਾਵੇਗਾ।
ਗੌਰਤਲਬ ਹੈ ਕਿ ਜਿਥੇ SDO ਹਨੀ ਕੁਮਾਰ ਬਹੁਤ ਹੀ ਨੇਕ ਦਿਲ ਇਨਸਾਨ ਦੇ ਮਾਲਕ ਹਨ, ਉਥੇ ਉਨ੍ਹਾਂ ਦਾ ਸਟਾਫ ਵੀ ਬਹੁਤ ਹੀ ਵਧੀਆ ਕਾਰਗੁਜ਼ਾਰੀ ਕਰਨ ਵਾਲਾ ਹੈ, ਜਿਨ੍ਹਾਂ ਨੂੰ ਆਮ ਲੋਕਾਂ ਦੇ ਮਸਲਿਆਂ ਨੂੰ ਬੜੇ ਹੀ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਹੱਲ ਕਰਦਿਆਂ ਵੇਖਿਆ ਜਾ ਸਕਦਾ ਹੈ।





























