
ਜਲੰਧਰ, ਐਚ ਐਸ ਚਾਵਲਾ। ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਮੈਨ ਬੀਬਾ ਰਾਜਵਿੰਦਰ ਕੌਰ ਥਿਆੜਾ ਨੇ ਅੱਜ ਅਰਬਨ ਅਸਟੇਟ ਫੇਸ-2 ਦੇ ਬੰਦ ਹੋਏ ਰੇਲਵੇ ਫਾਟਕ ਦੀ ਸਮੱਸਿਆ ਨੂੰ ਦੇਖਦੇ ਹੋਏ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਭ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਨਾਲ ਮੇਰੀ ਗੱਲ ਹੋ ਰਹੀ ਹੈ ਅਤੇ ਕੱਲ ਫਿਰ DC ਸਾਹਿਬ ਅਤੇ ਕਮਿਸ਼ਨਰ ਕਾਰਪੋਰੇਸ਼ਨ ਨਾਲ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਇਸ ਸਮੱਸਿਆ ਦਾ ਹੱਲ ਜਲਦ ਹੀ ਕਰਕੇ ਲੋਕਾਂ ਨੂੰ ਆ ਰਹੀ ਪਰੇਸ਼ਾਨੀ ਤੋਂ ਨਿਜਾਤ ਦਿਵਾਈ ਜਾ ਸਕੇ।
ਬੀਬਾ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਹਲਕਾ ਕੈਂਟ ਦੇ ਲੋਕ ਮੇਰਾ ਪਰਿਵਾਰ ਹਨ ਅਤੇ ਉਹਨਾਂ ਦੇ ਹਰ ਦੁੱਖ ਸੁੱਖ ਵਿੱਚ ਮੈਂ ਹਮੇਸ਼ਾਂ ਖੜੀ ਹਾਂ। ਉਹਨਾਂ ਨੂੰ ਆਉਣ ਵਾਲੀ ਹਰ ਮੁਸ਼ਕਿਲ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਧਾਇਕ ਪਰਗਟ ਸਿੰਘ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਇਹ ਸਭ ਇਹਨਾਂ ਦਾ ਹੀ ਕੀਤਾ ਕਰਾਇਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭ ਜਾਣਦੇ ਹਨ ਕਿ ਮੌਜੂਦਾ ਵਿਧਾਇਕ ਕੈਂਟ ਹਲਕੇ ਦੇ ਲੋਕਾਂ ਨਾਲ ਧੋਖਾ ਕਰ ਰਹੇ ਹਨ ਜੋ ਅਗਲੀ ਵਾਰ ਇਹਨਾਂ ਨੂੰ ਮੋਕਾ ਨਹੀ ਦੇਣਗੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਭਾਸ਼ ਭਗਤ, ਪਰਨੀਤ ਸਿੰਘ, ਰਮੇਸ਼ ਮਹਿੰਦਰੂ ਸਹਿਤ ਸਥਾਨਕ ਲੋਕ ਵੀ ਹਾਜ਼ਰ ਸਨ।





























