
ਜਲੰਧਰ, ਐਚ ਐਸ ਚਾਵਲਾ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਸਥਾਨਕ ਦਿਵਿਆਂਗ ਰੈਡ ਕਰਾਸ ਸਕੂਲ ਮਕਸੂਦਾਂ ਵਿਖੇ ‘ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ’ ਮਨਾਇਆ ਗਿਆ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਜਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਵਿੱਚ ਪੂਰੇ ਸਨਮਾਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਆਪਣੇ ਸੰਬੋਧਨ ਵਿੱਚ ਕਿਹਾ ਕਿ ਦਿਵਿਆਂਗ ਬੱਚੇ ਕਿਸੇ ਵੀ ਤਰ੍ਹਾਂ ਆਮ ਬੱਚਿਆਂ ਨਾਲੋਂ ਘੱਟ ਨਹੀਂ ਹਨ ਅਤੇ ਜੇਕਰ ਇਨ੍ਹਾਂ ਨੂੰ ਪੂਰਾ ਸਹਿਯੋਗ ਅਤੇ ਹੱਲਾਸ਼ੇਰੀ ਦਿੱਤੀ ਜਾਵੇ, ਤਾਂ ਇਹ ਕਿਸੇ ਵੀ ਮੁਕਾਮ ਨੂੰ ਹਾਸਲ ਕਰ ਸਕਦੇ ਹਨ। ਉਨ੍ਹਾਂ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਵੀ ਦਿੱਤੀ। 
ਉਪਰੰਤ ਸਕੂਲ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਨੂੰ ਰਿਫਰੈਸਮੈਂਟ ਦਿੱਤੀ ਗਈ। ਇਸ ਮੌਕੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰ ਰਹੀ ਸੰਸਥਾ ਸਕਸ਼ਮ ਦੇ ਜਨਰਲ ਸਕੱਤਰ ਦੀਪਿਕਾ ਸੂਦ ਨੂੰ ਵੀ ਸਨਮਾਨਿਤ ਕੀਤਾ ਗਿਆ।
ਪ੍ਰੋਗਰਾਮ ਦੌਰਾਨ ਸੁਪਰਡੰਟ ਨਿਰਮਲ ਕੌਰ, ਸੀਨੀਅਰ ਸਹਾਇਕ ਗੁਰਿੰਦਰ ਸਿੰਘ, ਰੈੱਡ ਕਰਾਸ ਸਕੂਲ ਦੇ ਪ੍ਰਿੰਸੀਪਲ ਪੁਸ਼ਪਿੰਦਰ ਨਾਥ ਸ਼ਰਮਾ ਅਤੇ ਸਟਾਫ਼ ਵੀ ਮੌਜੂਦ ਸੀ।
















