ਦੇਸ਼ਪੰਜਾਬ

ਅੰਮ੍ਰਿਤਸਰ ਪੁਲਿਸ ਵਲੋਂ 1.5 ਕਿਲੋ ਹੈਰੋਇਨ ਤੇ 3 ਲੱਖ ਰੁਪਏ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ

ਅੰਮ੍ਰਿਤਸਰ, (PRIME INDIAN NEWS) :- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪਕੜੇ ਗਏ ਦੋਸ਼ੀ ਦੀ ਪਹਿਚਾਣ ਹਰਪ੍ਰੀਤ ਸਿੰਘ ਜ਼ਿਲ੍ਹਾ ਮੋਗਾ ਦੇ ਤੌਰ ਤੇ ਹੋਈ ਹੈ। ਪੁਲਿਸ ਨੇ ਦੋਸ਼ੀ ਪਾਸੋਂ 1.5 ਕਿਲੋ ਹੈਰੋਇਨ ਤੇ 3 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਉਕਤ ਦੋਸ਼ੀ ਅੰਮ੍ਰਿਤਸਰ ਤੋਂ ਇਹ ਹੈਰੋਇਨ ਲੈਣ ਪਹੁੰਚਿਆ ਸੀ, ਜਿਸਨੂੰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ। ਪੁਲਿਸ ਵਲੋਂ ਅਗਲੀ ਕਾਰਵਾਈ ਕਰਦੇ ਹੋਏ ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਦੋਸ਼ੀ ਦੇ ਬੈਕਵਰਡ/ਫਾਰਵਰਡ ਲਿੰਕਜ ਚੈਕ ਕਰਕੇ ਇਸਦੇ ਹੋਰ ਸਾਥੀਆਂ ਦਾ ਵੀ ਪੱਤਾ ਲਗਾ ਕੇ ਨਾਮਜ਼ਦ ਕੀਤਾ ਜਾਵੇਗਾ ਤਾਂ ਜੋ ਨਸ਼ਾ ਤਸਕਰੀ ਦੀ ਚੇਨ ਨੂੰ ਬਰੇਕ ਕੀਤਾ ਜਾ ਸਕੇ।

Related Articles

Leave a Reply

Your email address will not be published. Required fields are marked *

Back to top button