ਦੇਸ਼ਦੁਨੀਆਂਪੰਜਾਬ

ਆਮ ਆਦਮੀ ਪਾਰਟੀ ਇਸ ਵਾਰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ – CM ਭਗਵੰਤ ਮਾਨ

ਚੰਡੀਗੜ੍ਹ, (PRIME INDIAN NEWS) :- ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਇਸ ਵਾਰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗੀ ਅਤੇ ਵਿਰੋਧੀ ਪਾਰਟੀ ਆਪਣਾ ਖਾਤਾ ਨਹੀਂ ਖੋਲ੍ਹ ਸਕੇਗੀ। CM ਭਗਵੰਤ ਮਾਨ ਨੇ ਕਿਹਾ ਕਿ ਲੋਕ ਵਿਰੋਧੀ ਪਾਰਟੀਆਂ ਦੇ ਭ੍ਰਿਸ਼ਟ ਨੇਤਾਵਾਂ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਸੂਬੇ ਦੀ ਸਾਰੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਪਣਾ ਫਤਵਾ ਦੇ ਕੇ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਵਾਉਣਗੇ।

ਗੌਰਤਲਬ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਗਠਜੋੜ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ, ਜਿਸ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਵੀ ਚਰਚਾ ਹੋ ਰਹੀ ਹੈ। ਪੰਜਾਬ ਕਾਂਗਰਸ ਦੇ ਕਈ ਆਗੂ ਪਹਿਲਾਂ ਹੀ ਗਠਜੋੜ ਦਾ ਵਿਰੋਧ ਕਰ ਚੁੱਕੇ ਹਨ ਤੇ ਦੂਜੇ ਪਾਸੇ ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਪੰਜਾਬ ਵਿਚ ‘ਆਪ’ ਇਕੱਲੇ ਹੀ ਚੋਣਾਂ ਲੜੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਕਾਂਗਰਸ ਤੇ ਆਪ ਵਿਚਾਲੇ ਸੀਟ ਸ਼ੇਅਰਿੰਗ ਨਹੀਂ ਹੋਵੇਗੀ ਤੇ ਇਸ ਨੂੰ ਲੈ ਕੇ ਦੋਵੇਂ ਪਾਰਟੀਆਂ ਵਿਚਾਲੇ ਦਿੱਲੀ ਵਿਚ ਸਹਿਮਤੀ ਬਣ ਗਈ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਅਤੇ ‘ਆਪ’ ਨੇ ਦਿੱਲੀ ‘ਚ ਸੀਟਾਂ ਦੀ ਵੰਡ ‘ਤੇ ਚਰਚਾ ਕਰਨ ਲਈ ਪਹਿਲੀ ਮੀਟਿੰਗ ਕੀਤੀ। ‘ਆਪ’ ਨੇ ਗੁਜਰਾਤ ‘ਚ 1, ਹਰਿਆਣਾ ‘ਚ 3 ਅਤੇ ਗੋਆ ‘ਚ 1 ਸੀਟ ਦੇ ਬਦਲੇ ਕਾਂਗਰਸ ਨੂੰ 3 ਦਿੱਲੀ ਲੋਕ ਸਭਾ ਸੀਟਾਂ ਦੀ ਪੇਸ਼ਕਸ਼ ਕੀਤੀ ਹੈ।

Related Articles

Leave a Reply

Your email address will not be published. Required fields are marked *

Back to top button