
ਪੰਜਾਬ ਦੇ ਪਾਣੀਆਂ ‘ਤੇ ਪੰਜਾਬ ਦਾ ਹੱਕ – ਮੰਗਲ ਸਿੰਘ ਬਾਸੀ
PRIME INDIAN NEWS✍️H S CHAWLA
ਆਮ ਆਦਮੀ ਪਾਰਟੀ ਨੇ ਭਾਜਪਾ ਦੀ ਕੇਂਦਰ ਸਰਕਾਰ ਵਲੋਂ BBMB ਰਾਹੀਂ ਗ਼ੈਰ-ਕਾਨੂੰਨੀ ਤਰੀਕੇ ਨਾਲ਼ ਹਰਿਆਣੇ ਨੂੰ ਪਾਣੀ ਦੇਣ ਸਬੰਧੀ ਨੰਗਲ ਡੈਮ ਵਿਖ਼ੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ‘ਚ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਸਹਿਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਹੁਦੇਦਾਰ ਸਾਹਿਬਾਨ ਸ਼ਾਮਿਲ ਹੋਏ।
ਇਸ ਮੌਕੇ ਮੰਗਲ ਸਿੰਘ ਬਾਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਪੰਜਾਬ ਦਾ ਹੱਕ ਹੈ ਪਰ ਭਾਜਪਾ ਦੀ ਕੇਂਦਰ ਸਰਕਾਰ ਵਲੋਂ BBMB ਰਾਹੀਂ ਗ਼ੈਰ-ਕਾਨੂੰਨੀ ਤਰੀਕੇ ਨਾਲ਼ ਹਰਿਆਣੇ ਨੂੰ ਪਾਣੀ ਦੇਣਾ ਚਾਹੁੰਦੀ ਹੈ ਜੋਕਿ ਸਰਾਸਰ ਗਲਤ ਹੈ ਅਤੇ ਇਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਵੀ ਭਾਜਪਾ ਵਲੋਂ BBMB ਰਾਹੀਂ ਪੰਜਾਬ ਨਾਲ ਕੀਤੇ ਜਾ ਧੱਕੇ ਦਾ ਜਬਰਦਸਤ ਵਿਰੋਧ ਕੀਤਾ ਹੈ, ਜਿਸਦੇ ਚਲਦਿਆਂ ਨੰਗਲ ਡੈਮ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਰੋਸ ਪ੍ਰਦਰਸ਼ਨ ‘ਚ ਸ਼ਿਰਕਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਹੁਦੇਦਾਰ ਸਾਹਿਬਾਨ ਦਾ ਧੰਨਵਾਦ ਕੀਤਾ।





























