
ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਯੌਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਮੂਹ ਅਕਾਲੀ ਵਰਕਰਾਂ ਅਤੇ ਸਮਰਥਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਸਮੂਹ ਅਕਾਲੀ ਵਰਕਰਾਂ ਅਤੇ ਸਮਰਥਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਬਠਿੰਡਾ ਲੋਕ ਸਭਾ ਹਲਕਾ ਦੇ ਸਮੂਹ ਵਾਸੀਆਂ ਨੂੰ ਵੀ ਵਧਾਈ ਦਿੰਦਿਆਂ ਸਭਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।





























