
ਪੈਰਿਸ, (PRIME INDIAN NEWS) :- ਇਟਲੀ ਤੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਜਥੇਦਾਰ ਗੁਰਚਰਨ ਸਿੰਘ ਭੁੰਗਰਨੀ ਨੇ ਦੱਸਿਆ ਕਿ ਬੀਤੇ ਕੱਲ ਹਰੇਕ ਸਾਲ ਦੀ ਤਰਾਂ, ਕਸਬਾ ਕਾਸਤੋਂਫਰੈਂਕੋ ਦੇ ਸਿੱਖ ਭਾਈਚਾਰੇ ਨੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ ਇਲਾਕੇ ਦੇ ਮੁਸਲਿਮ ਭਾਈਚਾਰੇ ਨਾਲ ਖੁਸ਼ੀ ਦੇ ਪਲ ਸਾਂਝੇ ਕੀਤੇ। ਈਦ ਦੇ ਇਸ ਸ਼ੁੱਭ ਮੌਕੇ ਸਿੱਖ ਭਾਈਚਾਰੇ ਨੇ ਚਾਹ. ਪਾਣੀ ਅਤੇ ਖਾਣ ਪੀਣ ਦੇ ਸਟਾਲ ਲਗਾਏ ਹੋਏ ਸਨ।
ਇੱਥੇ ਇਹ ਦੱਸਣਯੋਗ ਹੈ ਕਿ ਈਦ ਮੌਕੇ ਸਿੱਖ ਭਾਈਚਾਰੇ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਇਕਬਾਲ ਸਿੰਘ ਭੱਟੀ, ਜਥੇਦਾਰ ਗੁਰਚਰਨ ਸਿੰਘ ਭੁੰਗਰਨੀ ਅਤੇ ਉਸਦੇ ਸਹਿਯੋਗੀ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ,ਅਸ਼ੋਕ ਸੈਣੀ, ਪਰਮਿੰਦਰ ਸਿੰਘ, ਸਰਬਜੀਤ ਸਿੰਘ ਜਸਪਾਲ ਸਿੰਘ,ਪ੍ਰਭਜੋਤ ਸਿੰਘ ਸੁਖਵਿੰਦਰ ਸਿੰਘ ਸੁੱਖਾ ਸਾਹਿਤ ਸੇਵਕ ਜੱਥੇ ਦੇ ਸਾਰੇ ਨੌਜੁਆਨ ਵੀਰ ਹਾਜਿਰ ਸਨ, ਜਿਨ੍ਹਾਂ ਨੇ ਮੁਸਲਿਮ ਭਾਈਚਾਰੇ ਨੂੰ ਲੰਗਰ ਅਤੇ ਫਰੂਟ ਆਦਿ ਵੰਡਣ ਦੀ ਆਪਣੇ ਹੱਥੀਂ ਸੇਵਾ ਕੀਤੀ।





























