
ਜਲੰਧਰ ਸ਼ਹਿਰ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਨੇ ਕੀਤੀ ਸ਼ਿਰਕਤ, ਕੀਰਤਨ ਕਰਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ
ਜਲੰਧਰ ਕੈਂਟ, ਸੈਵੀ ਚਾਵਲਾ/ਰਮਨ ਜਿੰਦਲ। ਇਸਤਰੀ ਸਤਿਸੰਗ ਸਭਾ ਜਲੰਧਰ ਛਾਉਣੀ ਵਲੋਂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਜਲੰਧਰ ਛਾਉਣੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜਲੰਧਰ ਸ਼ਹਿਰ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਨੇ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਦੀਵਾਨ ਸਜਾਏ ਗਏ ਜੋਕਿ ਸਵੇਰ ਤੋਂ ਲੈ ਕੇ ਸ਼ਾਮ ਤੱਕ ਚੱਲੇ, ਜਿਸ ਵਿੱਚ ਸਮੂਹ ਇਸਤਰੀ ਸਤਿਸੰਗ ਸਭਾਵਾਂ ਨੇ ਕੀਰਤਨ ਕਰਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਇਸਤਰੀ ਸਤਿਸੰਗ ਸਭਾ ਜਲੰਧਰ ਛਾਉਣੀ ਦੇ ਪ੍ਰਧਾਨ ਬੀਬੀ ਗੁਰਦੀਪ ਕੌਰ ਅਤੇ ਸਮੂਹ ਮੈਂਬਰਾਂ ਨੇ ਆਈਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰੋਪੇ ਸਾਹਿਬ ਦੇ ਕੇ ਸਨਮਾਨ ਕੀਤਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।






























