
ਕਿਹਾ – ਜੇਕਰ ਹੁਣ ਵੀ ਅਸੀ ਨਾ ਸੰਭਲੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਇਹ ਦਿੱਲੀ ਦੀ ਪਾਰਟੀਆਂ ਸੂਬੇ ਦਾ ਬੁਰਾ ਹਾਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੀਆਂ
ਕਿਹਾ – ਸ਼੍ਰੋਮਣੀ ਅਕਾਲੀ ਦਲ ਹੀ ਇੱਕ ਐਸੀ ਪਾਰਟੀ ਹੈ ਜੋ ਸਦਾ ਹੀ ਪੰਜਾਬ ਅਤੇ ਪੰਜਾਬ ਵਾਸੀਆਂ ਦਾ ਭਲਾ ਚਾਹੁੰਦੀ ਹੈ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਨੂੰ ਹਰ ਵਕਤ ਤਿਆਰ ਰਹਿੰਦੀ ਹੈ
ਜਲੰਧਰ, ਐਚ ਐਸ ਚਾਵਲਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਜਲੰਧਰ ਦੇ ਰੈਡੀਸਨ ਹੋਟਲ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਇਸ ਵਾਰ ਦੀ ਜੰਗ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਦੀਆਂ ਪਾਰਟੀਆਂ ਵਿਚਕਾਰ ਹੋਵੇਗੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂਆਂ ਅਤੇ ਵਰਕਰਾਂ ਨੂੰ ਇਸ ਮੁਕਾਬਲੇ ਲਈ ਕਮਰਕੱਸੇ ਕਰਕੇ ਤਿਆਰ ਬਰ ਤਿਆਰ ਰਹਿਣ ਦੀ ਅਪੀਲ ਕੀਤੀ।
ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਵਿੱਚ ਜੋਸ਼ ਭਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਰਬੀਰ ਯੋਧਿਆਂ ਦੀ ਪਾਰਟੀ ਹੈ ਜੋ ਸਦਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਤੇ ਪਹਿਰਾ ਦਿੰਦੀ ਆਈ ਹੈ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਹਰ ਜੰਗ ਅਗੇ ਹੋ ਕੇ ਡੱਟ ਕੇ ਲੜਦੀ ਰਹੀ ਹੈ।
ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਸਰਕਾਰ ਤਾਂ ਬਣਾ ਲਈ ਪਰ ਪੰਜਾਬ ਵਾਸੀਆਂ ਦੀ ਉਮੀਦਾਂ ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਐਸੀ ਪਾਰਟੀ ਹੈ ਜੋ ਸਦਾ ਹੀ ਪੰਜਾਬ ਅਤੇ ਪੰਜਾਬ ਵਾਸੀਆਂ ਦਾ ਭਲਾ ਚਾਹੁੰਦੀ ਹੈ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਬਰ ਤਿਆਰ ਰਹਿੰਦੀ ਹੈ।
ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਲੰਧਰ ਲੋਕਸਭਾ ਹਲਕੇ ਦੇ ਸਮੂਹ ਆਗੂਆਂ ਅਤੇ ਵਰਕਰਾਂ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਹੁਣ ਵੀ ਅਸੀ ਨਾ ਸੰਭਲੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਇਹ ਦਿੱਲੀ ਦੀ ਪਾਰਟੀਆਂ ਸੂਬੇ ਦਾ ਬੁਰਾ ਹਾਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੀਆਂ ਅਤੇ ਅਸੀ ਸਾਰੇ ਪੰਜਾਬ ਵਾਸੀ ਆਪਣੇ ਹੱਕਾਂ ਲਈ ਦਰ ਬਦਰ ਭਟਕਦੇ ਫਿਰਾਂਗੇ।
ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਅਸੀ ਸਾਰੇ ਇਸ ਜੰਗ ਤੇ ਫਤਿਹ ਹਾਸਿਲ ਕਰਨ ਲਈ ਕਮਰਕੱਸੇ ਕਰੀਏ ਅਤੇ ਘਰ ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਦੇ ਹੋਏ ਲੋਕਾਂ ਸਮਝਾਈਏ ਕਿ ਸ਼੍ਰੋਮਣੀ ਅਕਾਲੀ ਦਲ ਹੀ ਆਪਣੀ ਖੇਤਰੀ ਪਾਰਟੀ ਹੈ ਜੋ ਸਰਬਤ ਦਾ ਭਲਾ ਮੰਗਦੀ ਹੈ। ਉਨ੍ਹਾਂ ਕਿਹਾ ਕਿ ਆਓ ਅਸੀ ਸਾਰੇ ਮਿਲਕੇ ਹੰਭਲਾ ਮਾਰੀਏ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਆਪਣਾ ਫਤਵਾ ਦੇ ਕੇ ਇਹਨਾਂ ਦਿੱਲੀ ਦੀਆਂ ਪਾਰਟੀਆਂ ਨੂੰ ਸੂਬੇ ਤੋਂ ਬਾਹਰ ਦਾ ਰਸਤਾ ਦਿਖਾਈਏ। ਇਸ ਮੌਕੇ ਜਲੰਧਰ ਲੋਕਸਭਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਮੌਜੂਦ ਸਨ।
















