ਦੇਸ਼ਦੁਨੀਆਂਪੰਜਾਬ

ਇੰਡੀਅਨ ਏਅਰ ਫੋਰਸ ’ਚ ਬਤੌਰ ਅਗਨੀਵੀਰ ਵਾਯੂ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 27 ਜਨਵਰੀ ਤੱਕ, ਆਨਲਾਈਨ ਇਮਤਿਹਾਨ 22 ਮਾਰਚ ਨੂੰ

ਵੈਬ ਪੋਰਟਲ https://agnipathvayu.cdac.in ’ਤੇ ਕਰਵਾਈ ਜਾ ਸਕਦੀ ਰਜਿਸਟ੍ਰੇਸ਼ਨ

ਜਲੰਧਰ, ਐਚ ਐਸ ਚਾਵਲਾ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਡੀਅਨ ਏਅਰ ਫੋਰਸ, ਅੰਬਾਲਾ ਯੂਨਿਟ ਵੱਲੋਂ ਪੰਜਾਬ ਵਿੱਚ ਅਗਨੀਵੀਰ ਵਾਯੂ-2026  (ਇੰਨਟੇਕ) ਲਈ ਭਰਤੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 27 ਜਨਵਰੀ 2025 ਤੱਕ ਵੈਬ ਪੋਰਟਲ https://agnipathvayu.cdac.in ’ਤੇ ਕੀਤੀ ਜਾ ਸਕਦੀ ਹੈ ਅਤੇ ਆਨਲਾਈਨ ਪ੍ਰੀਖਿਆ 22 ਮਾਰਚ 2025 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਉਕਤ ਭਰਤੀ ਲਈ ਉਮੀਦਵਾਰ ਲੜਕੇ ਅਤੇ ਲੜਕੀ ਦਾ ਜਨਮ 1 ਜਨਵਰੀ 2025 ਅਤੇ 1 ਜੁਲਾਈ 2008 ਦਰਮਿਆਨ ਹੋਣਾ ਚਾਹੀਦਾ ਹੈ।

ਵਿੱਦਿਅਕ ਯੋਗਤਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਉਮੀਦਵਾਰ ਨੇ ਕੇਂਦਰ/ਰਾਜ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਤੋਂ ਗਣਿਤ, ਭੌਤਿਕੀ ਅਤੇ ਅੰਗਰਜ਼ੀ ਸਹਿਤ ਇੰਟਰਮੀਡੀਏਟ/ ਬਾਰ੍ਹਵੀਂ/ ਬਰਾਬਰ ਦੀ ਪ੍ਰੀਖਿਆ ਘੱਟੋ-ਘੱਟ 50 ਪ੍ਰਤੀਸ਼ਤ ਅੰਕਾਂ ਨਾਲ ਅਤੇ ਅੰਗਰੇਜ਼ੀ ਵਿਸ਼ੇ ਵਿੱਚ ਘੱਟੋ-ਘੱਟ 50 ਪ੍ਰਤੀਸ਼ਤ ਅੰਕਾਂ ਨਾਲ ਪਾਸ ਕੀਤੀ ਹੋਵੇ ਜਾਂ ਕੇਂਦਰ/ ਰਾਜ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਪੋਲੀਟੈਕਨਿਕ ਸੰਸਥਾਵਾਂ ਤੋਂ ਇੰਜੀਨਿਅਰਿੰਗ ਦੇ ਤਿੰਨ ਸਾਲ ਦਾ ਡਿਪਲੋਮਾ ਕੋਰਸ (ਮਕੈਨਿਕਲ/ ਇਲੈਕਟ੍ਰੀਕਲ/ ਇਲੈਕਟ੍ਰਾਨਿਕਸ, ਆਟੋਮੋਬਾਇਲ/ ਕੰਪਿਊਟਰ ਸਾਇੰਸ/ ਇੰਸਟੂਮੈਨਟੇਸ਼ਨ ਟੈਕਨਾਲੋਜੀ/ ਇਨਫੋਰਮੇਸ਼ਨ ਟੈਕਨਾਲੋਜੀ) ਘੱਟੋ-ਘੱਟ 50 ਪ੍ਰਤੀਸ਼ਤ ਅੰਕਾ ਨਾਲ ਅਤੇ ਡਿਪਲੋਮਾ ਕੋਰਸ ਵਿਚ ਅੰਗਰੇਜ਼ੀ ਵਿਸ਼ੇ ਵਿਚ ਘੱਟੋ-ਘੱਟ 50 ਪ੍ਰਤੀਸ਼ਤ ਅੰਕਾਂ ਨਾਲ (ਜਾਂ ਇੰਟਰਮੀਡੀਏਟ/ ਮੈਟ੍ਰਿਕੁਲੇਸ਼ਨ ਵਿੱਚ, ਜੇਕਰ ਅੰਗਰੇਜ਼ੀ ਡਿਪਲੋਮਾ ਕੋਰਸ ਵਿੱਚ ਵਿਸ਼ਾ ਨਹੀਂ ਹੈ) ਨਾਲ ਪਾਸ ਕੀਤੀ ਹੋਵੇ ਜਾਂ ਕੇਂਦਰ/ ਰਾਜ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਤੋਂ ਨਾਨ ਵੋਕੇਸ਼ਨਲ ਵਿਸ਼ਿਆਂ ਗਣਿਤ ਤੇ ਭੌਤਿਕ ਵਿਗਿਆਨ ਦੇ ਨਾਲ ਦੋ ਸਾਲਾ ਵੋਕੇਸ਼ਨਲ ਕੋਰਸ ਘੱਟੋ-ਘੱਟ 50 ਪ੍ਰਤੀਸ਼ਤ ਅੰਕਾ ਨਾਲ ਅਤੇ ਵੋਕੇਸ਼ਨਲ ਕੋਰਸ ਵਿੱਚ ਅੰਗਰੇਜ਼ੀ ਵਿਸ਼ੇ ਵਿੱਚ ਘੱਟੋ-ਘੱਟ 50 ਪ੍ਰਤੀਸ਼ਤ ਅੰਕ (ਜਾਂ ਇੰਟਰਮੀਡੀਏਟ/ ਮੈਟ੍ਰਿਕੁਲੇਸ਼ਨ ਵਿੱਚ, ਜੇਕਰ ਅੰਗਰੇਜ਼ੀ ਵੋਕੇਸ਼ਨਲ ਕੋਰਸ ਵਿੱਚ ਇੱਕ ਵਿਸ਼ਾ ਨਹੀਂ ਹੈ) ਨਾਲ ਪਾਸ ਕੀਤਾ ਹੋਵੇ।

ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਵਿਗਿਆਨ ਵਿਸ਼ਿਆਂ ਤੋਂ ਇਲਾਵਾ ਉਮੀਦਵਾਰ ਨੇ ਕੇਂਦਰ/ ਰਾਜ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਤੋਂ ਕਿਸੇ ਵੀ ਸਟ੍ਰੀਮ/ ਵਿਸ਼ੇ ਵਿੱਚ ਇੰਟਰਮੀਡੀਏਟ/ ਬਾਰ੍ਹਵੀਂ/ ਬਰਾਬਰ ਦੀ ਪ੍ਰੀਖਿਆ ਘੱਟੋ-ਘੱਟ 50 ਪ੍ਰਤੀਸ਼ਤ ਅੰਕਾਂ ਅਤੇ ਅੰਗਰੇਜ਼ੀ ਵਿਸ਼ੇ ਵਿੱਚ ਘੱਟੋ-ਘੱਟ 50 ਪ੍ਰਤੀਸ਼ਤ ਅੰਕ ਨਾਲ ਪਾਸ ਕੀਤੀ ਹੋਵੇ ਜਾਂ ਕੇਂਦਰ/ ਰਾਜ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਤੋਂ ਦੋ ਸਾਲਾਂ ਦਾ ਵੋਕੇਸ਼ਨਲ ਕੋਰਸ  ਘੱਟੋ-ਘੱਟ 50 ਪ੍ਰਤੀਸ਼ਤ ਅੰਕਾਂ ਅਤੇ ਅੰਗਰੇਜ਼ੀ ਵਿਸ਼ੇ ਵਿੱਚ 50 ਪ੍ਰਤੀਸ਼ਤ ਅੰਕਾਂ (ਜਾਂ ਇੰਟਰਮੀਡੀਏਟ/ ਮੈਟ੍ਰਿਕੁਲੇਸ਼ਨ ਵਿੱਚ, ਜੇਕਰ ਅੰਗਰੇਜ਼ੀ ਵੋਕੇਸ਼ਨਲ ਕੋਰਸ ਦਾ ਵਿਸ਼ਾ ਨਹੀਂ ਹੈ) ਨਾਲ ਪਾਸ ਕੀਤਾ ਹੋਵੇ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ https://agnipathvayu.cdac.in ’ਤੇ ਲਾਗਇਨ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button