
ਜਲੰਧਰ, ਐਚ ਐਸ ਚਾਵਲਾ। ਇੰਡੀਅਨ ਏਅਰ ਫੋਰਸ ਦੀ ਭਰਤੀ ਰੈਲੀ ਦੇ ਚੌਥੇ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਰੀਬ 3500 ਉਮੀਦਵਾਰਾਂ ਨੇ ਭਾਗ ਲਿਆ।
ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਥਾਨਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੰਡੀਅਨ ਏਅਰ ਫੋਰਸ ਦੀ ਭਰਤੀ ਰੈਲੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਭਰਤੀ ਰੈਲੀ ਦੇ ਚੌਥੇ ਦਿਨ, ਜੋ ਕਿ ਵਿਸ਼ੇਸ਼ ਕਰਕੇ ਪੰਜਾਬ ਨਾਲ ਸਬੰਧਿਤ ਉਮੀਦਵਾਰਾਂ ਦਾ ਦਿਨ ਸੀ, ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਤਕਰੀਬਨ 3500 ਉਮੀਦਵਾਰਾਂ ਨੇ ਭਾਗ ਲਿਆ।
ਡੀ.ਸੀ.ਪੀ. ਨਰੇਸ਼ ਕੁਮਾਰ ਡੋਗਰਾ ਅਤੇ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ, ਪੇਂਡੂ ਵਿਕਾਸ) ਵੱਲੋਂ ਰੈਲੀ ਦਾ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ ਗਿਆ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਅੱਜ ਦੀ ਰੈਲੀ ਵਿੱਚ ਦੌੜ ਵਿੱਚ ਸਫ਼ਲ ਰਹੇ 2500 ਦੇ ਕਰੀਬ ਉਮੀਦਵਾਰ ਕੱਲ ਲਿਖਤੀ ਪ੍ਰੀਖਿਆ ਵਿੱਚ ਅਪੀਅਰ ਹੋਣਗੇ।





























