Latestਦੁਨੀਆਂਦੇਸ਼ਪੰਜਾਬ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਕੋਦਰ ਵਿੱਚ ਸੰਪਰਕ ਪ੍ਰੋਗਰਾਮ ਆਯੋਜਿਤ

ਜਲੰਧਰ, ਐਚ ਐਸ ਚਾਵਲਾ। ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਵਿਰੁੱਧ ਚੱਲ ਰਹੀ ਰੋਕਥਾਮ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਕੋਦਰ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਸੰਪਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਇਹ ਪ੍ਰੋਗਰਾਮ ਸ. ਹਰਵਿੰਦਰ ਸਿੰਘ ਵਿਰਕ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਅਤੇ ਸਰਬਜੀਤ ਰਾਏ, ਐਸ.ਪੀ. (ਇਨਵੈਸਟੀਗੇਸ਼ਨ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡੀ.ਐਸ.ਪੀ. ਸਬ ਡਿਵੀਜ਼ਨ ਨਕੋਦਰ ਉੰਕਾਰ ਸਿੰਘ ਬਰਾੜ ਦੀ ਅਗਵਾਈ ਹੇਠ ਕਰਵਾਇਆ ਗਿਆ।

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਪਿੰਡ ਸ਼ੰਕਰ, ਥਾਣਾ ਨਕੋਦਰ ਵਿਖੇ ਸੰਪਰਕ ਮੀਟਿੰਗ ਕੀਤੀ ਗਈ, ਜਿਸ ਵਿੱਚ ਕਰੀਬ 250 ਤੋਂ 300  ਦੇ ਕਰੀਬ ਮੁਹਤਬਰ ਵਿਅਕਤੀਆਂ, ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ। ਇਸ ਦੌਰਾਨ ਆਮ ਲੋਕਾਂ ਦੀਆਂ ਨਸ਼ਿਆਂ ਸਬੰਧੀ ਸ਼ਿਕਾਇਤਾਂ ਅਤੇ ਸੁਝਾਅ ਸੁਣੇ ਗਏ।

ਮੀਟਿੰਗ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਵੱਖ-ਵੱਖ ਹੈਲਪਲਾਈਨਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਦੱਸਿਆ ਗਿਆ ਕਿ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਲਈ ਹੈਲਪਲਾਈਨ ਨੰਬਰ 97791-00200 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਚਾਇਲਡ ਹੈਲਪਲਾਈਨ 1098, ਹੈਲਪਲਾਈਨ ਨੰਬਰ 112, ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930 ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਆਨਲਾਈਨ ਫਰਾਡ, ਸਾਈਬਰ ਠੱਗੀਆਂ ਅਤੇ ਡਿਜ਼ੀਟਲ ਸੁਰੱਖਿਆ ਵਿਸ਼ਿਆਂ ‘ਤੇ ਵੀ ਚਰਚਾ ਕੀਤੀ ਗਈ।

ਪੁਲਿਸ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਾ ਤਸਕਰੀ, ਆਨਲਾਈਨ ਧੋਖਾਧੜੀ ਜਾਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਬਿਨਾਂ ਕਿਸੇ ਡਰ ਦੇ ਪੁਲਿਸ ਜਾਂ ਸਬੰਧਤ ਹੈਲਪਲਾਈਨਾਂ ‘ਤੇ ਸੂਚਨਾ ਦੇਣ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ।

Related Articles

Leave a Reply

Your email address will not be published. Required fields are marked *

Back to top button