ਦੇਸ਼ਦੁਨੀਆਂਪੰਜਾਬ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਕਾਬੂ

ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ, ਪੁਲਿਸ ਕਮਿਸ਼ਨਰ ਜਲੰਧਰ ਸ੍ਰੀਮਤੀ ਧੰਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, DCP/Investigation ਸ੍ਰੀ ਮਨਪ੍ਰੀਤ ਸਿੰਘ ਢਿੱਲੋਂ, ADCP/Investigation ਸ੍ਰੀ ਜੇਯੰਤ ਪੁਰੀ ਅਤੇ ACP ਸ੍ਰੀ ਅਮਰਵੀਰ ਸਿੰਘ ਦੀ ਨਿਗਰਾਨੀ ਹੇਠ, ਇੰਚਾਰਜ CIA Staff ਇੰਸਪੈਕਟਰ ਸੁਰਿੰਦਰ ਕੁਮਾਰ ਦੀ ਟੀਮ ਨੇ ਕਾਰਵਾਈ ਕਰਦੇ ਹੋਏ ਇੱਕ ਦੋਸ਼ੀ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਮਿਤੀ 12.10.2025 ਨੂੰ CIA Staff ਦੀ ਟੀਮ ਨਾਕਾਬੰਦੀ ਦੌਰਾਨ ਮਿਸ਼ਨ ਕਪਾਊਂਡ, ਜਲੰਧਰ ਵਿਖੇ ਮੌਜੂਦ ਸੀ ਕਿ ਸ਼ੱਕ ਦੇ ਆਧਾਰ ‘ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸਦੀ ਪਛਾਣ ਸ਼ੁਭਮ ਉਰਫ ਗੋਰੂ ਪੁੱਤਰ ਸੁਨੀਲ ਕੁਮਾਰ ਵਾਸੀ ਮਕਾਨ ਨੰਬਰ 1897, ਨੇੜੇ ਬਾਲਮੀਕੀ ਮੰਦਰ, ਦਰੇਸੀ ਗਰਾਊਂਡ, ਲੁਧਿਆਣਾ ਵਜੋਂ ਹੋਈ। ਉਸਦੇ ਕਬਜ਼ੇ ਵਿੱਚੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਸ ਸਬੰਧ ਵਿੱਚ ਦੋਸ਼ੀ ਖ਼ਿਲਾਫ਼ ਮੁੱਕਦਮਾ ਨੰਬਰ 124 ਮਿਤੀ 12.10.2025 ਅਧੀਨ ਧਾਰਾ 21-61- 85 NDPS ਐਕਟ ਥਾਣਾ ਡਵੀਜ਼ਨ ਨੰਬਰ 2, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ। ਦੋਸ਼ੀ ਵਿਰੁੱਧ ਪਹਿਲਾਂ ਵੀ ਇੱਕ ਮੁੱਕਦਮਾ NDPS ਐਕਟ ਅਧੀਨ ਥਾਣਾ ਡਵੀਜ਼ਨ ਨੰਬਰ 4, ਲੁਧਿਆਣਾ ਵਿਖੇ ਦਰਜ ਹੈ।

*ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਜੰਗ ਲਗਾਤਾਰ ਜਾਰੀ ਹੈ। ਨਸ਼ੇ ਦੇ ਜਾਲ ਨਾਲ ਸੰਬੰਧਤ ਹਰ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਸਖ਼ਤੀ ਨਾਲ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ।*

Related Articles

Leave a Reply

Your email address will not be published. Required fields are marked *

Back to top button