ਦੇਸ਼ਦੁਨੀਆਂਪੰਜਾਬ

ਐਸ.ਓ.ਈ. ਮੁੰਡੀਆਂ ਕਲਾਂ ਸਕੂਲ ਲੁਧਿਆਣਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਵਸ

PRIME INDIAN NEWS✍️H S CHAWLA

ਲੁਧਿਆਣਾ, (PIN):- ਐਸ.ਓ.ਈ. ਮੁੰਡੀਆਂ ਕਲਾਂ ਸਕੂਲ ਲੁਧਿਆਣਾ ਵਿਖੇ 15 ਅਗਸਤ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।

ਇਸ ਸਮਾਗਮ ਵਿੱਚ ਸਰਦਾਰ ਗੁਰਮੀਤ ਸਿੰਘ ਮੁੰਡੀਆ, ਕੌਂਸਲਰ ਵਾਰਡ ਨੰਬਰ 24, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪੂਜਾ ਤ੍ਰੇਹਨ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੈਕਚਰਾਰ ਗੁਰਿੰਦਰ ਕੌਰ, ਸਰੀਰਿਕ ਸਿੱਖਿਆ ਦੇ ਲੈਕਚਰਾਰ ਸਰਦਾਰ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਐਸ.ਐਮ.ਸੀ. ਕਮੇਟੀ ਦੀ ਚੇਅਰਪਰਸਨ ਸ਼੍ਰੀਮਤੀ ਰਵਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ ਜਮਾਲਪੁਰੀ ਪ੍ਰਧਾਨ ਗਰਲਜ਼ ਹਾਕੀ ਮੂੰਡੀਆਂ ਕਲਾਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਸਮਾਗਮ ਦੌਰਾਨ ਜ਼ੋਨਲ ਪੱਧਰ ਦੇ ਹਾਕੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਣ ਵਾਲੀਆਂ ਹਾਕੀ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੀਆਂ ਖਿਡਾਰਨਾਂ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਸਕੂਲ ਸਟਾਫ਼ ਅਤੇ ਮਹਿਮਾਨਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਸਮਾਗਮ ਦੀ ਸਟੇਜ ਸਕੱਤਰ ਦੀ ਭੂਮਿਕਾ ਸ਼੍ਰੀਮਤੀ ਓਮਾ ਭਾਰਤੀ ਅਤੇ ਸ਼੍ਰੀਮਤੀ ਪ੍ਰਭਜੋਤ ਕੌਰ ਵੱਲੋਂ ਬਾਖੂਬੀ ਨਿਭਾਈ ਗਈ।

ਸਮਾਗਮ ਦੇ ਅੰਤ ਵਿੱਚ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੋਕੇ ਹੋਰਨਾਂ ਤੋਂ ਇਲਾਵਾ ਰਾਜੂ ਨਾਮਧਾਰੀ, ਏ ਐਸ ਬਿੰਦਰਾ, ਹੀਰਾ ਸਿੰਘ ਅਡੋਲ, ਪ੍ਰਿਤਪਾਲ ਸਿੰਘ ਵੀ ਹਾਜ਼ਿਰ ਸਨ।

Related Articles

Leave a Reply

Your email address will not be published. Required fields are marked *

Back to top button