
ਵੱਡੀ ਗਿਣਤੀ ‘ਚ ‘ਆਪ’ ਵਰਕਰਾਂ ਨੇ ਸੋਢੀ ਦੇ ਨਿਵਾਸ ਸਥਾਨ ‘ਤੇ ਜਾ ਕੇ ਦਿੱਤੀ ਵਧਾਈ, ਲੱਡੂਆਂ ਅਤੇ ਮਿਠਾਈਆਂ ਨਾਲ ਕਰਵਾਇਆ ਮੂੰਹ ਮਿੱਠਾ
ਸੁਰਿੰਦਰ ਸਿੰਘ ਸੋਢੀ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖਮੰਤਰੀ ਪੰਜਾਬ ਭਗਵੰਤ ਮਾਨ ਦਾ ਕੀਤਾ ਧੰਨਵਾਦ
ਕਿਹਾ – ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਜਿੰਮੇਵਾਰੀ , ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਣਗੇ
ਜਲੰਧਰ, ਐਚ ਐਸ ਚਾਵਲਾ। ਆਮ ਆਦਮੀ ਪਾਰਟੀ ਹਾਈਕਮਾਨ ਨੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਅਰਜੁਨ ਐਵਾਰਡੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ IPS, (Retd. IG) ਨੂੰ ਆਮ ਆਦਮੀ ਪਾਰਟੀ ਦਾ ਜਲੰਧਰ ਕੈਂਟ ਹਲਕੇ ਦਾ ਦੁਬਾਰਾ ਇੰਚਾਰਜ ਲਗਾਇਆ ਹੈ। ਜਿਸਨੂੰ ਲੈ ਕੇ ਜਲੰਧਰ ਕੈਂਟ ਦੇ “ਆਪ” ਵਰਕਰਾਂ ਅਤੇ ਸ. ਸੋਢੀ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਗੌਰਤਲਬ ਹੈ ਕਿ ਪਾਰਟੀ ਨੇ ਪਹਿਲਾਂ ਵੀ ਉਨ੍ਹਾਂ ਨੂੰ ਇਸੇ ਅਹੁਦੇ ਦੀ ਜਿੰਮੇਵਾਰੀ ਸੌਂਪੀ ਸੀ, ਜਿਸਦੇ ਚਲਦਿਆਂ ‘ਤੇ ਸ. ਸੋਢੀ ਨੇ ਪਾਰਟੀ ਦੀ ਬੇਹਤਰੀ ਅਤੇ ਮਜ਼ਬੂਤੀ ਲਈ ਦਿਨ ਰਾਤ ਪੂਰੀ ਲਗਨ ਨਾਲ ਮਿਹਨਤ ਕੀਤੀ ਹੈ। ਪਾਰਟੀ ਹਾਈਕਮਾਨ ਨੇ ਸ. ਸੋਢੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਵਧੀਆ ਕਾਰਗੁਜ਼ਾਰੀਆਂ ਅਤੇ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਦੁਬਾਰਾ ਕੈਂਟ ਵਿਧਾਨਸਭਾ ਹਲਕੇ ਦੀ ਕਮਾਨ ਸੌਂਪੀ ਹੈ।
ਦੱਸ ਦੇਈਏ ਕਿ ਪਾਰਟੀ ਹਾਈਕਮਾਨ ਵਲੋਂ 20 ਫਰਵਰੀ ਨੂੰ ਜਾਰੀ ਕੀਤੀ ਗਈ ਹਲਕਾ ਇੰਚਾਰਜਾਂ ਦੀ ਲਿਸਟ ਵਿੱਚ ਸੁਰਿੰਦਰ ਸਿੰਘ ਸੋਢੀ ਦਾ ਨਾਂ ਵੀ ਸ਼ਾਮਲ ਹੈ, ਜਿਸ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਸੰਦੀਪ ਪਾਠਕ, ਮੁੱਖਮੰਤਰੀ ਪੰਜਾਬ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਕਾਰਜਕਾਰੀ ਪੰਜਾਬ ਪ੍ਰਧਾਨ ਪ੍ਰਿੰ. ਬੁੱਧਰਾਮ ਦੇ ਦਸਤਖਤ ਹਨ।

ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੂੰ ਦੁਬਾਰਾ ਹਲਕਾ ਇੰਚਾਰਜ ਲਗਾਏ ਜਾਣ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਹ ਖਬਰ ਸੁਣਦੇ ਹੀ ਵੱਡੀ ਗਿਣਤੀ ਵਿਚ ‘ਆਪ’ ਵਰਕਰਾਂ ਅਤੇ ਆਗੂਆਂ ਨੇ ਸੁਰਿੰਦਰ ਸਿੰਘ ਸੋਢੀ ਦੇ ਨਿਵਾਸ ਸਥਾਨ ‘ਤੇ ਜਾ ਕੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਵਧਾਈ ਦਿੱਤੀ। ਇਸ ਖੁਸ਼ੀ ਦੇ ਮੌਕੇ ‘ਤੇ ਸੁਰਿੰਦਰ ਸਿੰਘ ਸੋਢੀ ਅਤੇ ਉਨ੍ਹਾਂ ਦੀ ਪਤਨੀ ਡਾ. ਰਾਜਵਰਿੰਦਰ ਕੌਰ ਸੋਢੀ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦੀ ਮੌਜੂਦਗੀ ਵਿੱਚ ਕੇਕ ਵੀ ਕੱਟਿਆ। ਇਸ ਮੌਕੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਲੱਡੂਆਂ ਅਤੇ ਮਿਠਾਈਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

ਇਸ ਮੌਕੇ ਹਲਕਾ ਇੰਚਾਰਜ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੇ ਆਪਣੀ ਨਿਯੁਕਤੀ ਲਈ ਵਿਸ਼ੇਸ਼ ਤੌਰ ‘ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਦੁਬਾਰਾ ਜਲੰਧਰ ਕੈਂਟ ਹਲਕੇ ਦਾ ਇੰਚਾਰਜ ਲਗਾ ਕੇ ਜੋ ਜਿੰਮੇਵਾਰੀ ਸੌਂਪੀ ਹੈ, ਉਹ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਜਲੰਧਰ ਕੈਂਟ ਹਲਕੇ ‘ਚ ਆਮ ਆਦਮੀ ਪਾਰਟੀ ਨੂੰ ਬੁਲੰਦੀਆਂ ਤੱਕ ਲਿਆਉਣ ਲਈ ਦਿਨ ਰਾਤ ਇੱਕ ਕਰ ਦੇਣਗੇ। ਉਨ੍ਹਾਂ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਆਪਣੇ ਛੋਟੇ ਮੋਟੇ ਆਪਸੀ ਮਤਭੇਦ ਦੂਰ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਹੈ ਅਤੇ ਆਉਣ ਵਾਲੀਆਂ ਲੋਕਸਭਾ ਚੋਣਾਂ ਅਤੇ ਅਗਲੀਆਂ ਵਿਧਾਨਸਭਾ ਚੋਣਾਂ ਵਿੱਚ ਪੂਰੀ ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਦੀ ਮਿਸਾਲ ਕਾਇਮ ਕਰਦੇ ਹੋਏ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕਰਨਾ ਹੈ।

ਇਸ ਮੌਕੇ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਡਾ. ਰਾਜਵਰਿੰਦਰ ਕੌਰ ਸੋਢੀ, ਆਤਮ ਪ੍ਰਕਾਸ਼ ਬਬਲੂ, ਸੁਭਾਸ਼ ਸ਼ਰਮਾ, ਸੁਰਿੰਦਰ ਸਿੰਘ ਭਾਪਾ, ਕੌਂਸਲਰ ਹਰਸ਼ਰਨ ਕੌਰ ਹੈਪੀ, ਅਮਰਜੀਤ ਸਿੰਘ ਕਾਹਲੋਂ, ਤਰਲੋਕ ਸਿੰਘ ਕੈਲੇ, ਜਸਪਾਲ ਸਿੰਘ ਪੰਨੂ , ਪਰਨੀਤ ਸਿੰਘ, ਬੱਚਿਤਰ ਸਿੰਘ ਧੀਣਾ, ਗੁਰਿੰਦਰ ਸਿੰਘ ਸ਼ੇਰਗਿੱਲ, ਸਵਿੰਦਰ ਸਿੰਘ ਵੀਰੂ, ਬੋਬੀ ਗਰਗ, ਮੌਂਟੂ ਸਭਰਵਾਲ, ਮੈਡਮ ਸੁੱਖ ਸੰਧੂ, ਅਨਿਲ ਚੌਹਾਨ, ਅਨਿਲ ਕਨੋਜੀਆ, ਨਿਖਿਲ ਵਧਵਾ, ਰਾਜੇਸ਼ ਭੱਟੀ, ਬਹਾਦਰ ਸਿੰਘ, ਤਿਲਕ ਰਾਜ, ਲੱਕੀ, ਪਰਨੀਤ, ਹਰਸ਼, ਇੰਦਰ ਭਗਤ, ਸੁਭਾਸ਼ ਭਗਤ, ਸੁਭਾਸ਼ ਪ੍ਰਭਾਕਰ, ਪਾਲ ਸਿੰਘ ਧੀਣਾ, ਰਿੱਕੀ ਮਨੋਚਾ, ਬਿੱਲਾ ਫੋਲੜੀਵਾਲ ਸਹਿਤ ਵੱਡੀ ਗਿਣਤੀ ਵਿੱਚ “ਆਪ” ਵਰਕਰ ਮੌਜੂਦ ਸਨ।
















