ਦੇਸ਼ਦੁਨੀਆਂਪੰਜਾਬ

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਿਆਂ ਖਿਲਾਫ ਕੱਸਿਆ ਸ਼ਿਕੰਜਾ: 75 ਗ੍ਰਾਮ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 16 ਮੁਲਜ਼ਮਾ ਨੂੰ ਕੀਤਾ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। *“ਯੁੱਧ ਨਸ਼ਿਆਂ ਵਿਰੁੱਧ”* ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਹੋਇਆ ਕਮਿਸ਼ਨਰੇਟ ਪੁਲਿਸ ਜਲੰਧਰ ਨੇ 16 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 75 ਗ੍ਰਾਮ ਹੈਰੋਇਨ, 42 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

ਜਾਣਕਾਰੀ ਸਾਂਝੀ ਕਰਦਿਆ ਹੋਇਆਂ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਏ.ਡੀ.ਸੀ.ਪੀ- 1 ਸ੍ਰੀਮਤੀ ਅਕਾਰਸ਼ੀ ਜੈਨ ਅਤੇ ਏ.ਡੀ.ਸੀ.ਪੀ- 2 ਹਰਿੰਦਰ ਸਿੰਘ ਗਿੱਲ ਅਤੇ ਹਲਕਾ ਜੀ.ਓ ਅਫਸਰਾਂ ਦੀ  ਨਿਗਰਾਨੀ ਹੇਠ ਕੀਤੀ ਗਈ। ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਨਸ਼ਾ ਕਰਨ ਅਤੇ ਸਪਲਾਈ ਕਰਨ ਵਾਲਿਆਂ ਖਿਲਾਫ ਪਿੱਛਲੇ ਦੋ ਦਿਨਾਂ ਵਿੱਚ ਵੱਖ ਵੱਖ ਥਾਣਿਆ ਵਿੱਚ ਨਸ਼ੀਲੇ ਪਦਾਰਥਾਂ ਸਮੇਤ 16 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਮੁਲਜਮਾਂ ਵਿੱਚ ਕੁੱਝ ਮੁਲਜਮ ਅਜਿਹੇ ਹਨ ਜੋ ਪਹਿਲਾਂ ਵੀ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਰਹੇ ਹਨ। ਜਿਹਨਾਂ ਤੇ ਹੇਠ ਲਿਖੇ ਅਨੁਸਾਰ ਕਾਰਵਾਈ ਕੀਤੀ ਗਈ ਹੈ।

• *14 ਮੁਕੱਦਮੇ NDPS ਐਕਟ ਅਧੀਨ ਦਰਜ*
• *16 ਮੁਲਜਮ ਨਸ਼ੇ ਸੰਬੰਧੀ ਗਤੀਵਿਧੀਆਂ ‘ਚ ਗ੍ਰਿਫਤਾਰ*
• *75 ਗ੍ਰਾਮ ਹੈਰੋਇਨ ਬਰਾਮਦ*
• *42 ਨਸ਼ੀਲੀਆਂ ਗੋਲੀਆਂ ਬਰਾਮਦ*

ਉਹਨਾਂ ਨੇ ਅੱਗੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਦੇ ਨਾਲ ਨਾਲ ਨਸ਼ਾ ਕਰਨ ਦੇ ਆਦੀ ਵਿਆਕਤੀਆਂ ਦੇ ਪੁਨਰਵਾਸ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਜਿਸਦੇ ਤਹਿਤ ਕੁੱਲ 8 ਵਿਆਕਤੀਆਂ ਨੂੰ ਨਸ਼ਾ ਪੁਨਰਵਾਸ ਅਤੇ ਸਹਾਇਤਾ ਲਈ ਨਸ਼ਾ ਛੁਡਾਊ ਕੇਂਦਰਾ ਵਿੱਚ ਦਾਖਲ ਕਰਵਾਇਆ ਗਿਆ ਹੈ।

CP ਧਨਪ੍ਰੀਤ ਕੌਰ ਨੇ ਦ੍ਰੜਿਤਾ ਨਾਲ ਕਿਹਾ ਕਿ ਜਲੰਧਰ ਪੁਲਿਸ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਸ਼ਹਰਿ ਪੱਧਰੀ ਤੀਬਰ ਮੁਹਿੰਮ ਜਾਰੀ ਰੱਖੇਗੀ, ਜਿਸਦਾ ਦਾ ਇੱਕਮਾਤਰ ਉਦੇਸ਼ ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣਾ ਹੈ।

Related Articles

Leave a Reply

Your email address will not be published. Required fields are marked *

Back to top button