
ਜਲੰਧਰ, ਐਚ ਐਸ ਚਾਵਲਾ। ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਅਪਰਾਧਕ ਗਤਿਵਿਧੀਆਂ ਨੂੰ ਨੱਥ ਪਾਉਣ ਲਈ ਚਲ ਰਹੀ ਮੁਹਿੰਮ ਅਧੀਨ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਅਗਸਤ ਮਹੀਨੇ ਵਿੱਚ ਵੱਖ-ਵੱਖ ਥਾਣਿਆਂ ਵਿੱਚ ਵੱਖ-ਵੱਖ ਮੁਕੱੱਦਮਿਆਂ ਵਿੱਚ 7 ਭਗੌੜੇ ਅਪਰਾਧੀਆਂ (POs) ਨੂੰ ਕਾਬੂ ਕਰਨ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ।

ਸੀਪੀ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀਓ ਸਟਾਫ਼ ਅਤੇ ਪੁਲਿਸ ਸਟੇਸ਼ਨਾਂ ਦੀਆਂ ਟੀਮਾਂ ਵੱਲੋਂ ਤਕਨੀਕੀ ਸਹਾਇਤਾ ਅਤੇ ਹੋਰ ਖੁਫੀਆ ਸਤਰੋਤਾਂ ਦੀ ਮਦਦ ਨਾਲ ਸ਼ੱਕੀ ਥਾਵਾਂ ‘ਤੇ ਛਾਪੇਮਾਰੀਆਂ ਕੀਤੀਆਂ ਗਈਆਂ। ਜਿਸ ਦੇ ਨਤੀਜੇ ਵਜੋਂ, ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ ਇਹਨਾਂ 7 ਪ੍ਰੋਕਲੇਮਡ ਅਪਰਾਧੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਗਿਆ। ਮਾਰਚ ਮਹੀਨੇ ਤੋਂ *ਹੁਣ ਤੱਕ ਕੁੱਲ 73 ਪ੍ਰੋਕਲੇਮਡ ਅਪਰਾਧੀਆਂ ਨੂੰ ਕਮਿਸ਼ਨਰੇਟ ਪੁਲਿਸ ਜਲੰਧਰ ਗ੍ਰਿਫ਼ਤਾਰ ਕਰ ਚੁੱਕੀ ਹੈ*।
ਸੀਪੀ ਨੇ ਕਿਹਾ ਕਿ ਅਜਿਹੇ ਅਪਰਾਧੀਆਂ ਨੂੰ ਕਾਬੂ ਕਰਕੇ ਅਸੀਂ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰ ਰਹੇ ਹਾਂ ਅਤੇ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।





























