
ਕਿਹਾ – ਅਜੇ ਪੀਵਾਲ ਵਰਗਾ ਮਿਹਨਤੀ, ਇਮਾਨਦਾਰ ਅਤੇ ਅਣਥੱਕ ਵਰਕਰ ਹੀ ਕੌਂਸਲਰ ਹੋਵੇ ਤਾਂ ਵਾਰਡ ਦਾ ਵੱਧ ਤੋਂ ਵੱਧ ਵਿਕਾਸ ਸੰਭਵ
ਜਲੰਧਰ, ਐਚ ਐਸ ਚਾਵਲਾ। ਜਲੰਧਰ ਨਗਰ ਨਿਗਮ ਦੇ ਅਧੀਨ ਆਉਂਦੇ ਵਾਰਡ ਨੰਬਰ 14 ਤੋਂ ਗੁਬਾਰੇ ਦੇ ਚੋਣ ਨਿਸ਼ਾਨ ‘ਤੇ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਅਜੇ ਪਿਵਾਲ ਵਲੋਂ ਕੀਤੇ ਗਏ ਕਾਰਜਾਂ ਦੀ ਵਾਰਡ ਵਾਸੀਆਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ, ਜਿਸਦੇ ਚਲਦਿਆਂ ਕਿਹਾ ਜਾ ਸਕਦਾ ਹੈ ਕਿ ਉਹ ਵਾਰਡ ਵਾਸੀਆਂ ਦੀ ਪਹਿਲੀ ਪਸੰਦ ਬਣ ਕੇ ਸਾਹਮਣੇ ਆ ਰਹੇ ਹਨ। ਵਾਰਡ ਵਾਸੀਆਂ ਨੇ ਉਨ੍ਹਾਂ ਨੂੰ ਭਰਪੂਰ ਸਮਰਥਨ ਅਤੇ ਭਰੋਸਾ ਦਿੰਦਿਆਂ ਕਿਹਾ ਹੈ ਕਿ ਅਸੀਂ ਸਾਰੇ ਅਜੇ ਪੀਵਾਲ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਾਂ ਅਤੇ 21 ਦਸੰਬਰ ਨੂੰ ਇੱਕ ਇੱਕ ਵੋਟ ਗੁਬਾਰੇ ਦੇ ਨਿਸ਼ਾਨ ‘ਤੇ ਪਾ ਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨਗੇ।

ਦੀਪ ਨਗਰ, ਰਣਜੀਤ ਐਨਕਲੇਵ, ਪਿੰਡ ਰਹਿਮਾਨਪੁਰ ਵਿਖੇ ਹੋਈਆਂ ਮੀਟਿੰਗਾਂ ਦੌਰਾਨ ਵੀ ਵਾਰਡ ਵਾਸੀਆਂ ਨੇ ਉਨ੍ਹਾਂ ਨੂੰ ਭਰਪੂਰ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਵਾਰਡ ਵਾਸੀਆਂ ਨੇ ਕਿਹਾ ਕਿ ਅਜੇ ਪੀਵਾਲ ਨੇ ਕੌਂਸਲਰ ਦੇ ਅਹੁਦੇ ਤੋਂ ਬਿਨਾਂ ਹੀ ਆਪਣੇ ਇਲਾਕੇ ਵਿੱਚ ਇੰਨੇ ਸ਼ਲਾਘਾਯੋਗ ਕੰਮ ਕਰਵਾਏ ਹਨ, ਜਿਸਦੀ ਜਿਤਨੀ ਵੀ ਤਾਰੀਫ ਕੀਤੀ ਜਾਵੇ, ਘੱਟ ਹੈ। ਵਾਰਡ ਵਾਸੀਆਂ ਨੇ ਕਿਹਾ ਕਿ ਅਜੇ ਪੀਵਾਲ ਵਰਗਾ ਮਿਹਨਤੀ, ਇਮਾਨਦਾਰ ਅਤੇ ਅਣਥੱਕ ਵਰਕਰ ਹੀ ਕੌਂਸਲਰ ਬਣਨਾ ਚਾਹੀਦਾ ਹੈ ਤਾਂ ਹੀ ਵਾਰਡ ਦਾ ਵੱਧ ਤੋਂ ਵੱਧ ਵਿਕਾਸ ਸੰਭਵ ਹੋ ਸਕੇਗਾ।





























