ਦੁਨੀਆਂਦੇਸ਼ਪੰਜਾਬ

ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ 50 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ

ਜਲੰਧਰ, ਐਚ ਐਸ ਚਾਵਲਾ। ਜਲੰਧਰ ਕਮਿਸ਼ਨਰੇਟ ਪੁਲਿਸ ਦੀ ਕਰਾਈਮ ਬ੍ਰਾਂਚ ਵੱਲੋਂ  ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਹੇਠ, ਸ੍ਰੀ ਮਨਪ੍ਰੀਤ ਸਿੰਘ ਢਿੱਲੋਂ DCP/INV, ਸ੍ਰੀ ਜਯੰਤ ਪੁਰੀ ADCP/INV ਅਤੇ ਸ੍ਰੀ ਅਮਰਬੀਰ ਸਿੰਘ ACP/D ਦੀ ਨਿਗਰਾਨੀ ਹੇਠ ਇੰਸਪੈਕਟਰ ਸਰਬਜੀਤ ਸਿੰਘ ਇੰਚਾਰਜ ਕਰਾਈਮ ਬ੍ਰਾਂਚ ਦੀ ਅਗਵਾਈ ਵਿੱਚ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਮਿਤੀ 17.12.2025 ਨੂੰ ਕਰਾਈਮ ਬ੍ਰਾਂਚ ਦੀ ਟੀਮ ਵੇਰਕਾ ਮਿਲਕ ਪਲਾਂਟ ਚੌਂਕ ਤੋਂ ਸਰਵਿਸ ਰਾਊਂਡ ਦੌਰਾਨ ਇੰਦਰਾ ਕਲੋਨੀ ਵੱਲ ਜਾ ਰਹੀ ਸੀ। ਇਸ ਦੌਰਾਨ ਹੋਟਲ ਡਬਲਯੂ ਗਰੈਂਡ ਨੇੜੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ, ਜਿਸ ਤੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।

ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਰੱਜਤ ਪੁੱਤਰ ਲਾਰੈਸ, ਵਾਸੀ ਨੇੜੇ ਸਰਕਾਰੀ ਸਕੂਲ, ਪਿੰਡ ਦਿਆਲਪੁਰ, ਥਾਣਾ ਸੁਭਾਨਪੁਰ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 259 ਮਿਤੀ 17.12.2025 ਅਧੀਨ ਧਾਰਾਵਾਂ 21B/61/85 NDPS ਐਕਟ ਤਹਿਤ ਥਾਣਾ ਡਿਵੀਜ਼ਨ ਨੰਬਰ 1, ਕਮਿਸ਼ਨਰੇਟ ਜਲੰਧਰ ਵਿੱਚ ਦਰਜ ਕੀਤਾ ਗਿਆ ਹੈ।

ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਖ਼ਿਲਾਫ਼ ਪਹਿਲਾਂ ਤੋਂ ਹੀ ਥਾਣਾ ਸੁਭਾਨਪੁਰ, ਜ਼ਿਲ੍ਹਾ ਕਪੂਰਥਲਾ ਵਿਖੇ ਦੋ ਹੋਰ ਮੁਕੱਦਮੇ ਦਰਜ ਹਨ ਅਤੇ ਦੋਸ਼ੀ ਹਾਲ ਹੀ ਵਿੱਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ।

*ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿੱਚ ਵੀ ਸਖ਼ਤ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।*

Related Articles

Leave a Reply

Your email address will not be published. Required fields are marked *

Back to top button