
ਜਲੰਧਰ, ਐਚ ਐਸ ਚਾਵਲਾ। ਕਮਿਸ਼ਨਰੇਟ ਪੁਲਿਸ ਜਲੰਧਰ ਦੀ ਕ੍ਰਾਈਮ ਬ੍ਰਾਂਚ ਟੀਮ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਵੱਲੋਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 800 ਗ੍ਰਾਮ ਹੈਰੋਇਨ, 1.72 ਲੱਖ ਰੁਪਏ ਅਤੇ ਇੱਕ ਦੋ-ਪਹੀਆ ਵਾਹਨ ਬ੍ਰਾਮਦ ਕੀਤਾ ਗਿਆ ਹੈ।
ਇਹ ਕਾਰਵਾਈ ਪੁਲਿਸ ਕਮਿਸ਼ਨਰ ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ IPS ਦੀ ਨਿਗਰਾਨੀ ਹੇਠ ਅਤੇ DCP Investigation ਸ਼੍ਰੀ ਮਨਪ੍ਰੀਤ ਸਿੰਘ ਢਿਲੋਂ PPS, ADCP Investigation ਸ਼੍ਰੀ ਜੇਅੰਤ ਪੁਰੀ IPS ਅਤੇ ACP Investigation ਸ਼੍ਰੀ ਅਮਰਬੀਰ ਸਿੰਘ PPS ਦੀ ਅਗਵਾਈ ਹੇਠ ਕੀਤੀ ਗਈ। ਇਹ ਕਾਰਵਾਈ ਇੰਸਪੈਕਟਰ ਸਰਬਜੀਤ ਸਿੰਘ ਇੰਚਾਰਜ ਕਰਾਈਮ ਬ੍ਰਾਂਚ ਜਲੰਧਰ ਵੱਲੋਂ ਅਮਲ ਵਿੱਚ ਲਿਆਂਦੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਮਿਤੀ 14.06.2026 ਨੂੰ ਕਰਾਈਮ ਬ੍ਰਾਂਚ ਦੀ ਟੀਮ ਵੱਲੋਂ ਸੁਭਾਨਾ ਰੋਡ ਅਰਬਨ ਅਸਟੇਟ ਫੇਜ਼-1 ਜਲੰਧਰ ਨੇੜੇ ਦੇ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ ਗਿਆ। ਜਾਂਚ ਦੌਰਾਨ ਉਨ੍ਹਾਂ ਦੀ ਪਛਾਣ ਸੰਦੀਪ ਉਰਫ ਗਿਆਨੀ ਪੁੱਤਰ ਰਮੇਸ਼ ਕੁਮਾਰ ਵਾਸੀ ਮਕਾਨ ਨੰਬਰ 181 ਫਗਵਾੜੀ ਮੁਹੱਲਾ ਗੜ੍ਹਾ ਜਲੰਧਰ ਅਤੇ ਪਾਰਸ ਉਰਫ ਹੈਪੀ ਪੁੱਤਰ ਸੁਨੀਲ ਕੁਮਾਰ ਵਾਸੀ ਮਕਾਨ ਨੰਬਰ 587 ਨਜ਼ਦੀਕ ਰਾਮਾ ਮੰਦਰ ਗੜਾ ਜਲੰਧਰ ਵਜੋਂ ਹੋਈ। ਪੁਲਿਸ ਟੀਮ ਨੇ ਜਾਂਚ ਦੌਰਾਨ ਮਲਜ਼ਮਾਂ ਦੇ ਕਬਜ਼ੇ ਵਿਚੋਂ 800 ਗ੍ਰਾਮ ਹੈਰੋਇਨ ਅਤੇ 1.72 ਲੱਖ ਰੁਪਏ ਬਰਾਮਦ ਕੀਤੇ। ਇਸ ਸਬੰਧ ਵਿੱਚ ਮੁਕੱਦਮਾ ਨੰਬਰ 126 ਮਿਤੀ 14.06.2026 श्रपीत यावा 21(C),27(A)-61-85 NDPS ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 7 ਜਲੰਧਰ ਵਿਖੇ ਦਰਜ ਕੀਤਾ ਗਿਆ ਹੈ।
ਸੀ.ਪੀ ਜਲੰਧਰ ਨੇ ਅੱਗੇ ਦੱਸਿਆ ਕਿ ਦੋਵੇਂ ਮੁਲਜ਼ਮ ਪਹਿਲਾਂ ਤੋਂ ਹੀ ਥਾਣਾ ਡਵੀਜ਼ਨ ਨੰਬਰ 7 ਜਲੰਧਰ ਵਿਖੇ ਦਰਜ ਇੱਕ ਅਪਰਾਧਿਕ ਮਾਮਲੇ ਵਿੱਚ ਸ਼ਾਮਲ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ।
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਾ ਤਸਕਰਾਂ ਵਿਰੁੱਧ ਆਪਣੀ ਸਖ਼ਤ ਮੁਹਿੰਮ ਨੂੰ ਜਾਰੀ ਰੱਖਣ ਅਤੇ ਸ਼ਹਿਰ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ।
















