ਦੇਸ਼ਦੁਨੀਆਂਪੰਜਾਬ

ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਸ਼ਹਿਰ ਵਿੱਚ ਸੜਕਾਂ ਪਰ ਕੀਤੇ ਨਜਾਇਜ ਗੈਰ-ਕਾਨੂੰਨੀ ਕਬਜ਼ਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ

ਜਲੰਧਰ, ਐਚ ਐਸ ਚਾਵਲਾ। ਸ੍ਰੀ ਸਤਿੰਦਰ ਸਿੰਘ ਆਈ.ਪੀ.ਐਸ. ਕਮਿਸ਼ਨਰ ਆਫ਼ ਪੁਲਿਸ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਬਾਜ ਸਿੰਘ ਪੀ.ਪੀ.ਐਸ. ਏ.ਡੀ.ਸੀ.ਪੀ ਟ੍ਰੈਫਿਕ ਦੀ ਨਿਗਰਾਨੀ ਹੇਠ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਟ੍ਰੈਫਿਕ ਸਟਾਫ਼ ਵੱਲੋਂ ਅੱਜ ਸ਼ਹਿਰ ਵਿੱਚ ਸੜਕਾਂ ਪਰ ਕੀਤੇ ਨਜਾਇਜ ਗੈਰ-ਕਾਨੂੰਨੀ ਕਬਜ਼ਿਆਂ ਖ਼ਿਲਾਫ਼ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ।

ਇਹ ਮੁਹਿੰਮ ਇੰਸਪੈਕਟਰ ਸੰਜੀਵ ਠਾਕੁਰ, ਇੰਚਾਰਜ ਟ੍ਰੈਫਿਕ ਸਟਾਫ ਅਤੇ ਐਸ.ਆਈ. ਸਤਨਾਮ ਸਿੰਘ, ਇੰਚਾਰਜ ਜੋਨ-4 ਟ੍ਰੈਫਿਕ ਸਟਾਫ, ਕਮਿਸ਼ਨਰੇਟ ਪੁਲਿਸ ਜਲੰਧਰ ਦੀ ਅਗਵਾਈ ਹੇਠ, ਤਹਿ ਬਾਜ਼ਾਰੀ ਟੀਮ ਨਗਰ ਨਿਗਮ ਜਲੰਧਰ ਦੇ ਸਹਿਯੋਗ ਨਾਲ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ ਟ੍ਰੈਫਿਕ ਦੀ ਸੁਚਾਰੂ ਆਵਾਜਾਈ ਯਕੀਨੀ ਬਣਾਉਣਾ ਅਤੇ ਆਮ ਲੋਕਾਂ ਲਈ ਜਾਮ-ਰਹਿਤ ਅਤੇ ਸੁਰੱਖਿਅਤ ਮਾਹੌਲ ਤਿਆਰ ਕਰਨਾ ਹੈ।

ਮੁਹਿੰਮ ਦੌਰਾਨ ਸੜਕਾਂ ‘ਤੇ ਗੈਰ-ਕਾਨੂੰਨੀ ਕਬਜ਼ੇ ਕਰਕੇ ਟ੍ਰੈਫਿਕ ਦੀ ਆਵਾਜਾਈ ਵਿੱਚ ਰੁਕਾਵਟ ਪੈਦਾ ਕਰਨ ਵਾਲੇ ਵਿਅਕਤੀਆਂ ਅਤੇ ਵਪਾਰਕ ਅਦਾਰਿਆਂ ਨੂੰ ਨੋਟਿਸ ਜਾਰੀ ਕੀਤੇ ਗਏ। ਇਨ੍ਹਾਂ ਵਿੱਚ ਦੁਕਾਨਦਾਰ, ਰੇਹੜੀ-ਫੜੀ ਵਾਲੇ ਅਤੇ ਹੋਰ ਕਾਰੋਬਾਰੀ ਅਦਾਰੇ ਸ਼ਾਮਲ ਸਨ। ਇਸ ਇਨਫੋਰਸਮੈਂਟ ਕਾਰਵਾਈ ਦੇ ਹਿੱਸੇ ਵਜੋਂ, ਕਬਜ਼ਾਧਾਰੀਆਂ ਨੂੰ ਨੋਟਿਸ ਜਾਰੀ ਕਰਕੇ ਸੜਕਾਂ ਨੂੰ ਖਾਲੀ ਕਰਨ ਅਤੇ ਗੈਰ-ਕਾਨੂੰਨੀ ਕਬਜ਼ੇ ਹਟਾਉਣ ਲਈ ਹਦਾਇਤ ਕੀਤੀ ਗਈ, ਹਦਾਇਤਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਵਿਸ਼ੇਸ਼ ਮੁਹਿੰਮ ਦੌਰਾਨ ਵੱਖ-ਵੱਖ ਉਲੰਘਣਾ ਕਰਨ ਵਾਲਿਆਂ ਦੇ ਕੁੱਲ 15 ਟ੍ਰੈਫਿਕ ਚਲਾਨ ਵੀ ਕੀਤੇ ਗਏ। ਇਸ ਪਹਿਲ ਦਾ ਮੁੱਖ ਉਦੇਸ ਸ਼ਹਿਰ ਦੀਆਂ ਸੜਕਾਂ ਨੂੰ ਭੀੜ-ਮੁਕਤ ਬਣਾਉਣਾ, ਟ੍ਰੈਫਿਕ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣਾ ਅਤੇ ਨਿਵਾਸੀਆਂ, ਯਾਤਰੀਆਂ ਅਤੇ ਪੈਦਲ ਚੱਲਣ ਵਾਲਿਆਂ ਲਈ ਹੋਰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ।

ਕਮਿਸ਼ਨਰੇਟ ਪੁਲਿਸ ਜਲੰਧਰ ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਪ੍ਰਬੰਧਨ ਜਨਤਕ ਸੁਰੱਖਿਆ ਅਤੇ ਨਾਗਰਿਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਟ੍ਰੈਫਿਕ ਦੀ ਨਿਰਵਿਘਨ ਆਵਾਜਾਈ ਵਿੱਚ ਵਿਘਨ ਪੈਦਾ ਕਰਨ ਅਤੇ ਆਮ ਜਨਤਾ ਨੂੰ ਅਸੁਵਿਧਾ ਪਹੁੰਚਾਉਣ ਵਾਲੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।

Related Articles

Leave a Reply

Your email address will not be published. Required fields are marked *

Back to top button