ਦੇਸ਼ਦੁਨੀਆਂਪੰਜਾਬ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 17 ਸੇਵਾਮੁਕਤ ਪੁਲਿਸ ਅਧਿਕਾਰੀਆਂ ਨੂੰ ਸਨਮਾਨਪੂਰਵਕ ਦਿੱਤੀ ਗਈ ਨਿੱਘੀ ਵਿਦਾਇਗੀ

ਜਲੰਧਰ, ਐਚ ਐਸ ਚਾਵਲਾ। ਅੱਜ ਪੁਲਿਸ ਲਾਈਨ ਜਲੰਧਰ ਵਿਖੇ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 17 ਸੇਵਾਮੁਕਤ ਪੁਲਿਸ ਅਧਿਕਾਰੀਆਂ ਦੇ ਸਨਮਾਨ ਵਿੱਚ ਵਿਸ਼ੇਸ਼ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਅਧਿਕਾਰੀ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਵਿੱਚ ਲੰਬੇ ਸਮੇਂ ਤੱਕ ਸਮਰਪਿਤ ਸੇਵਾ ਨਿਭਾਉਣ ਤੋਂ ਬਾਅਦ ਸੇਵਾਮੁਕਤ ਹੋਏ ਹਨ।

ਇਸ ਵਿਦਾਇਗੀ ਸਮਾਰੋਹ ਦੇ ਮੌਕੇ ਕਮਿਸ਼ਨਰ ਪੁਲਿਸ ਜਲੰਧਰ ਸ੍ਰੀਮਤੀ ਧਨਪ੍ਰੀਤ ਕੋਰ IPS, ADCP-HQ. ਸ਼੍ਰੀ ਸੁਖਵਿੰਦਰ ਸਿੰਘ PPS ਅਤੇ ACP. HQ ਸ਼੍ਰੀ ਕਰਨੈਲ ਸਿੰਘ PPS ਵੱਲੋਂ ਸੇਵਾਮੁਕਤ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਪੁਲਿਸ ਵਿਭਾਗ ਪ੍ਰਤੀ ਇਮਾਨਦਾਰ ਸੇਵਾ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਗਈ ਡਿਊਟੀ ਲਈ ਸ਼ੁਕਰਾਨਾ ਅਦਾ ਕੀਤਾ।

ਇਸ ਦੌਰਾਨ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਅਧਿਕਾਰੀਆਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ, ਜਿਨ੍ਹਾਂ ਵਿੱਚ ਸੇਵਾਮੁਕਤ ਅਧਿਕਾਰੀਆਂ ਦੀ ਲੰਬੀ ਸੇਵਾ, ਸਮਰਪਣ ਅਤੇ ਵਿਭਾਗ ਪ੍ਰਤੀ ਦਿੱਤੇ ਮਹੱਤਵਪੂਰਨ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਗਈ। ਇਹਨਾਂ ਸੇਵਾ ਮੁਕਤ ਅਧਿਕਾਰੀਆਂ ਦੇ ਵਿੱਚ 2 ਇੰਸਪੈਕਟਰ, 3 ਸਬ-ਇੰਸਪੈਕਟਰ ਅਤੇ 12 ਸਹਾਇਕ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀ ਹਨ, ਇਹਨਾਂ ਅਧਿਕਾਰੀਆਂ ਨੇ ਕਮਿਸ਼ਨਰੇਟ ਜਲੰਧਰ ਪੁਲਿਸ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ, ਯੂਨਿਟਾਂ ਅਤੇ ਸ਼ਾਖਾਵਾਂ ਵਿੱਚ ਆਪਣੀਆਂ ਡਿਊਟੀਆਂ ਨਿਸ਼ਠਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਹੈ, ਜਿਸ ਲਈ ਕਮਿਸ਼ਨਰੇਟ ਜਲੰਧਰ ਪੁਲਿਸ ਉਨ੍ਹਾਂ ਦਾ ਦਿਲੋਂ ਧੰਨਵਾਦੀ ਹੈ। ਸਮਾਗਮ ਦੌਰਾਨ ਸੇਵਾਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ। ਕਮਿਸ਼ਨਰੇਟ ਪੁਲਿਸ ਜਲੰਧਰ ਦੇ ਵੱਲੋਂ ਉਨ੍ਹਾਂ ਦੇ ਸਹਿਯੋਗ ਅਤੇ ਸਮਰਪਣ ਲਈ ਵੀ ਵਿਸ਼ੇਸ਼ ਧੰਨਵਾਦ ਪ੍ਰਗਟਾਇਆ ਗਿਆ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸੇਵਾਮੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜੀਵਨ ਦੇ ਨਵੇਂ ਅਧਿਆਇ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਕਾਮਨਾ ਕੀਤੀ ਕਿ ਇਹ ਸੇਵਾਮੁਕਤੀ ਉਨ੍ਹਾਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਸੰਤੁਸ਼ਟੀ ਨਾਲ ਭਰਪੂਰ ਰਹੇ।

Related Articles

Leave a Reply

Your email address will not be published. Required fields are marked *

Back to top button