ਦੇਸ਼ਦੁਨੀਆਂਪੰਜਾਬ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਗੋਲੀ ਚਲਾਉਣ ਦੇ ਮਾਮਲੇ ਵਿੱਚ ਬ੍ਰਾਮਦ ਮੋਟਰਸਾਈਕਲ ਦੀ ਜਾਅਲੀ ਨੰਬਰ ਪਲੇਟ ਤਿਆਰ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਜਲੰਧਰ, ਐਚ ਐਸ ਚਾਵਲਾ। ਮਾਨਯੋਗ ਕਮਿਸ਼ਨਰ ਆਫ ਪੁਲਿਸ ਜਲੰਧਰ, ਸ੍ਰੀ ਸਤਿੰਦਰ ਸਿੰਘ IPS ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸ਼੍ਰੀ ਮਨਪ੍ਰੀਤ ਸਿੰਘ PPS/DCP Investigation, ਸ਼੍ਰੀ ਰਾਕੇਸ਼ ਯਾਦਵ PPS, ADCP-II, ਸ਼੍ਰੀ ਆਤਿਸ਼ ਭਾਟੀਆ PPS, ACP West ਅਤੇ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਸਿਰ ਮਿਲ ਰਹੀਆਂ ਹਦਾਇਤਾਂ ਅਨੁਸਾਰ, ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ 5 ਜਲੰਧਰ ਦੀ ਪੁਲਿਸ ਟੀਮ ਵੱਲੋਂ ਫਿਰੰਤੀ ਲਈ ਗੋਲੀ ਚਲਾ ਕੇ ਦਹਿਸ਼ਤ ਫੈਲਾਉਣ ਦੇ ਮਾਮਲੇ ਦੀ ਤਫਤੀਸ਼ ਦੌਰਾਨ ਬ੍ਰਾਮਦ ਮੋਟਰਸਾਈਕਲ ਦੀ ਜਾਅਲੀ ਨੰਬਰ ਪਲੇਟ ਤਿਆਰ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਮੁਕੱਦਮਾ ਨੰਬਰ 139 ਮਿਤੀ 20.06.2026 ਅ:ਧ 109, 345(3), 3(5) BNS ਥਾਣਾ ਡਿਵੀਜ਼ਨ ਨੰਬਰ 5 ਵਿਖੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਤਫਤੀਸ਼ ਦੌਰਾਨ ਧਾਰਾ 308(2), 61(2), 111 BNS ਦਾ ਵਾਧਾ ਜੁਰਮ ਕੀਤਾ ਗਿਆ ਹੈ।

ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਇਲਾਕੇ ਵਿੱਚ ਫਿਰੋਤੀ ਲਈ ਗੋਲੀ ਚਲਾ ਕੇ ਦਹਿਸ਼ਤ ਫੈਲਾਉਣ ਆਏ ਦੋਸ਼ੀ ਗੁਰਲਾਲ ਸਿੰਘ ਦੀ ਨਿਸ਼ਾਨਦੇਹੀ ‘ਤੇ ਮੁਕੱਦਮੇ ਵਿੱਚ ਬਰਾਮਦ ਕੀਤੇ ਗਏ ਮੋਟਰਸਾਈਕਲ ਦੀ ਜਾਅਲੀ ਨੰਬਰ ਪਲੇਟ ਤਿਆਰ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੀਤੀ ਗਈ।

ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੀ ਪਹਿਚਾਣ ਰਿਸ਼ਵ ਪੁੱਤਰ ਸੁਨੀਲ ਕੁਮਾਰ ਵਾਸੀ ਪਿੰਡ ਕਲੀਜ਼ ਪੁਰ, ਥਾਣਾ ਦੀਨਾ ਨਗਰ, ਜ਼ਿਲ੍ਹਾ ਪਠਾਨਕੋਟ ਵਜੋਂ ਹੋਈ ਹੈ। ਇਸ ਦੋਸ਼ੀ ਨੂੰ ਮਿਤੀ 25.06.2026 ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਵੱਲੋਂ ਨੰਬਰ ਪਲੇਟ ਤਿਆਰ ਕਰਨ ਵਾਲੇ ਦੁਕਾਨਦਾਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਕਿਸੇ ਵੀ ਵਾਹਨ ਦੀ ਨੰਬਰ ਪਲੇਟ ਬਿਨਾਂ ਪੂਰੀ ਵੈਰੀਫਿਕੇਸ਼ਨ ਤੋਂ ਤਿਆਰ ਨਾ ਕੀਤੀ ਜਾਵੇ। ਅਜਿਹਾ ਕਰਨ ਦੀ ਸੂਰਤ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੁਕੱਦਮੇ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਕਮਿਸ਼ਨਰੇਟ ਪੁਲਿਸ ਜਲੰਧਰ ਅਪਰਾਧਿਕ ਗਤੀਵਿਧੀਆਂ ਅਤੇ ਦਹਿਸ਼ਤ ਫੈਲਾਉਣ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

Related Articles

Leave a Reply

Your email address will not be published. Required fields are marked *

Back to top button