ਥਾਣਾ ਭੋਗਪੁਰ ਦੀ ਪੁਲਿਸ ਨੇ 133 ਗ੍ਰਾਮ ਹੈਰੋਇਨ ਸਮੇਤ ਇੱਕ ਮਹਿਲਾ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ.ਸੀਨੀਅਰ ਪੁਲਿਸ ਕਪਤਾਨ, ਜਿਲਾ ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ ਪੁਲਿਸ ਕਪਤਾਨ (ਤਫਤੀਸ਼) ਜਲੰਧਰ (ਦਿਹਾਤੀ) ਅਤੇ ਸ਼੍ਰੀ ਵਿਜੇ ਕੰਵਰਪਾਲ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ-ਡਵੀਜਨ ਆਦਮਪੁਰ ਜਿਲਾ ਜਲੰਧਰ ਜੀ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਬਲਜੀਤ ਸਿੰਘ ਮੁੱਖ ਅਫਸਰ ਥਾਣਾ ਭੋਗਪੁਰ ਦੀ ਪੁਲਿਸ ਪਾਰਟੀ ਵਲੋਂ ਇੱਕ ਮਹਿਲਾ ਨਸ਼ਾ ਤਸਕਰ ਪਾਸੇ 133 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਿਜੇ ਕੰਵਰਪਾਲ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ-ਡਵੀਜਨ ਆਦਮਪੁਰ ਜਿਲਾ ਜਲੰਧਰ ਜੀ ਨੇ ਦੱਸਿਆ ਕਿ ਮਿਤੀ 22.12.23 ਨੂੰ ਏ.ਐਸ.ਆਈ. ਪਰਮਜੀਤ ਸਿੰਘ ਚੌਂਕੀ ਇੰਚਾਰਜ ਪਚਰੰਗਾ ਦੀ ਸਮੇਤ ਪੁਲਿਸ ਪਾਰਟੀ ਦੇ ਪਿੰਡ ਕਿੰਗਰਾ ਚੋ ਵਾਲਾ ਚੋਂਕ ਵਿੱਚ ਮੌਜੂਦ ਸੀ ਕਿ ਇੱਕ ਮਹਿਲਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਈ ਤੇ ਗਲੀ ਵਲ ਨੂੰ ਭੱਜ ਗਈ। ਜਿਸ ਨੂੰ ਮਹਿਲਾ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਲਵਪ੍ਰੀਤ ਕੌਰ ਉਰਫ ਰੱਜੀ ਪਤਨੀ ਸੰਨੀ ਕੁਮਾਰ ਉਰਫ ਮੁੱਕੀ ਵਾਸੀ ਪਿੰਡ ਕਿੰਗਰਾ ਚੋ ਵਾਲਾ ਥਾਣਾ ਭੋਗਪੁਰ ਦੱਸਿਆ। ਜਿਸ ਦੇ ਸੱਜੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਪਰ ਉਸ ਵਿੱਚ 133 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ। ਜਿਸ ਤੇ ਮੁਕੱਦਮਾ ਨੰਬਰ 153 ਮਿਤੀ 22.12.23 ਅਧ 21- ਬੀ/61/85 ਐਨ.ਡੀ.ਪੀ.ਐਸ.ਐਕਟ ਥਾਣਾ ਭੋਗਪੁਰ ਜਿਲਾ ਜਲੰਧਰ ਦਰਜ ਕਰਕੇ ਦੋਸ਼ਣ ਨੂੰ ਮੁਕੱਦਮਾ ਹਜ਼ਾ ਵਿੱਚ ਗ੍ਰਿਫਤਾਰ ਕੀਤਾ। ਜਿਸ ਨੂੰ ਅੱਜ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ ਜਿਸ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁਛਗਿਛ ਕੀਤੀ ਜਾਵੇਗੀ ਕਿ ਉਹ ਇਹ ਨਸ਼ਾ ਕਿਸ ਪਾਸੋਂ ਲੈ ਕੇ ਆਂਉਂਦੀ ਸੀ ਤੇ ਅੱਗੇ ਕਿਸ-ਕਿਸ ਨੂੰ ਸਪਲਾਈ ਕਰਦੀ ਸੀ।





























