
ਜਲੰਧਰ, ਐਚ ਐਸ ਚਾਵਲਾ। ਏ.ਡੀ.ਜੀ.ਪੀ. ਐਨ.ਆਰ.ਆਈ. ਸ਼੍ਰੀ ਆਰ.ਕੇ. ਜਸਵਾਲ, ਸੀਪੀ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ। ਇਹ ਕਾਰਵਾਈ ਦੇਸ਼ ਦੇ ਸਭ ਤੋਂ ਮਹੱਤਵਪੂਰਨ ਦਿਹਾੜੇ ਨੂੰ ਸੁਚਾਰੂ, ਸੁਰੱਖਿਅਤ ਅਤੇ ਗੰਭੀਰਤਾ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ।



ਜਾਂਚ ਦੌਰਾਨ, ਏ.ਡੀ.ਜੀ.ਪੀ. ਸ਼੍ਰੀ ਆਰ.ਕੇ. ਜਸਵਾਲ ਨੇ ਸੀਨੀਅਰ ਅਧਿਕਾਰੀਆਂ ਸਮੇਤ, ਵੀਆਈਪੀ ਇਲਾਕੇ, ਆਡੀਟੋਰੀਅਮ, ਪਰੇਡ ਗਰਾਊਂਡ, ਨੇੜਲਿਆ ਉੱਚੀਆ ਇਮਾਰਤਾਂ ਅਤੇ ਨਿਰਧਾਰਤ ਪਾਰਕਿੰਗ ਸਥਾਨਾਂ ਦਾ ਖੁਦ ਮੁਆਇਨਾ ਕੀਤਾ। ਨਰੀਖਣ ਵਿੱਚ ਐੰਟਰੀ ਤੇ ਐਗਜਿਟ ਪੁਆਇੰਟਾ ਅਤੇ ਨਾਲ ਲੱਗਦੇ ਸਰਕਾਰੀ/ਜਨਤਕ ਸਥਾਨਾਂ ਦੀ ਵੀ ਜਾਂਚ ਕੀਤੀ ਗਈ, ਤਾਂ ਜੋ ਸਰੁੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਵਿਸ਼ੇਸ਼ ਧਿਆਨ ਪ੍ਰਵੇਸ਼ ਤੇ ਨਿਕਾਸ ਪੁਆਇੰਟਾ‘ਤੇ ਦਿੱਤਾ ਜਾ ਰਿਹਾ ਹੈ ਤਾਂ ਜੋ ਜਨਤਾ ਦੀ ਆਵਾਜਾਈ ਸੁਚਾਰੂ ਰਹੇ ਅਤੇ ਗੈਰ-ਅਧਿਕਾਰਿਤ ਪ੍ਰਵੇਸ਼ ਰੋਕਿਆ ਜਾ ਸਕੇ। ਉਨ੍ਹਾਂ ਨੇ ਮੌਕੇ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ, ਚਾਹੇ ਉਹ ਸਟੇਡੀਅਮ ਦੇ ਅੰਦਰ ਹੋਣ ਜਾਂ ਬਾਹਰ, ਚੌਕਸ ਰਹਿਣ ਅਤੇ ਹਰ ਘੰਟੇ ਜਾਂਚ ਕਰਨ ਦੇ ਆਦੇਸ਼ ਦਿੱਤੇ। ਸੁਰੱਖਿਆ ਪ੍ਰਬੰਧਾਂ ਦੀ ਜਾਂਚ ਦੌਰਾਨ ਵਿਸ਼ੇਸ਼ ਮੈਟਲ ਡਿਟੈਕਟਰ, ਹੈਂਡਹੈਲਡ ਸਕੈਨਰ ਅਤੇ ਹੋਰ ਅਧੁਨਿਕ ਉਪਕਰਣਾਂ ਦੀ ਵਰਤੋਂ ਕੀਤੀ ਗਈ ਤਾਂ ਜੋ ਪੂਰੀ ਤਰ੍ਹਾਂ ਸੁਰੱਖਿਅਤ ਪ੍ਰਬੰਧ ਯਕੀਨੀ ਬਣ ਸਕਣ। ਸੁੱਰਖਿਆ ਨਰੀਖਣ ਤੋ ਬਾਅਦ , ਏ.ਡੀ.ਜੀ.ਪੀ. ਸ਼੍ਰੀ ਆਰ.ਕੇ. ਜਸਵਾਲ ਵਲੋਂ ਸੀਪੀ ਜਲੰਧਰ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮਿੰਟਿਗ ਕੀਤੀ ਗਈ ਜਿਸ ਵਿਚ ਸੁਰੱਖਿਆ ਸਬੰਧੀ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
_*ਸੀਨੀਅਰ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਸਮਾਰੋਹ ਦੌਰਾਨ ਪੁਲਿਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਣਪਛਾਤੀ ਵਸਤੂ ਬਾਰੇ ਤੁਰੰਤ ਪੁਲਿਸ ਹੈਲਪਲਾਈਨ 112 ‘ਤੇ ਸੂਚਨਾ ਦੇਣ। ਇਨ੍ਹਾਂ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਨਾਲ, ਕਮਿਸ਼ਨਰੇਟ ਪੁਲਿਸ ਜਲੰਧਰ ਇਹ ਯਕੀਨੀ ਬਣਾਉਂਦੀ ਹੈ ਕਿ 79ਵਾਂ ਆਜ਼ਾਦੀ ਦਿਵਸ ਪੂਰੇ ਸ਼ਾਂਤੀ, ਏਕਤਾ ਅਤੇ ਰਾਸ਼ਟਰੀ ਮਾਣ ਦੇ ਮਾਹੌਲ ਵਿੱਚ ਮਨਾਇਆ ਜਾਵੇਗਾ।*_





























