ਦੇਸ਼ਦੁਨੀਆਂਪੰਜਾਬ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 10 ਕਿਲੋ ਗਾਂਜਾ ਅਤੇ 25 ਨਸ਼ੀਲੀਆਂ ਗੋਲੀਆਂ ਸਮੇਤ 5 ਗ੍ਰਿਫ਼ਤਾਰ

ਜਲੰਧਰ, ਐਚ ਐਸ ਚਾਵਲਾ। ਨਸ਼ਿਆਂ ਦੇ ਖ਼ਿਲਾਫ਼ ਆਪਣੀ ਲਗਾਤਾਰ ਮੁਹਿੰਮ ਨੂੰ ਜਾਰੀ ਰੱਖਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 10 ਕਿਲੋ ਗਾਂਜਾ ਅਤੇ 25 ਨਸ਼ੀਲੀਆ ਗੋਲੀਆਂ ਬਰਾਮਦ ਕੀਤੀਆਂ।

Oplus_16908288

ਵੇਰਵਾ ਦਿੰਦਿਆਂ, ਪੁਲਿਸ ਕਮਿਸ਼ਨਰ, ਸ੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਖ-ਵੱਖ ਥਾਣਿਆਂ ਅਧੀਨ ਨਸ਼ਾ ਹਾਟਸਪਾਟਸ ਅਤੇ ਸਮੱਗਲਿੰਗ ਹੱਬਾਂ ’ਤੇ ਟਾਰਗਟਡ ਕਾਰਵਾਈਆਂ ਕੀਤੀਆਂ। ਇਨ੍ਹਾਂ ਕਾਰਵਾਈਆਂ ਦੌਰਾਨ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, 3 ਮੁਕਦਮੇ ਦਰਜ ਕੀਤੇ ਅਤੇ 10 ਕਿਲੋ ਗਾਂਜਾ ਅਤੇ 25 ਨਸ਼ੀਲੀਆ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

CP ਜਲੰਧਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਜਲੰਧਰ ਪੁਲਿਸ ਸਮਾਜ ਵਿਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ।

Related Articles

Leave a Reply

Your email address will not be published. Required fields are marked *

Back to top button