
ਨਵੀਂ ਦਿੱਲੀ, (PRIME INDIAN NEWS) :- ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਵਲੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੇ ਕਰੀਬੀ ਕਈ ਮੌਜੂਦਾ ਅਤੇ ਸਾਬਕਾ ਕੌਂਸਲਰ ਵੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਦਿੱਲੀ ਸਥਿਤ ਭਾਜਪਾ ਦਫਤਰ ਵਿੱਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਰਾਜਨ ਅੰਗੁਰਾਲ, ਸੌਰਭ ਸੇਠ, ਕਵਿਤਾ ਸੇਠ, ਕਮਲਜੀਤ ਸਿੰਘ ਭਾਟੀਆ, ਮਨਜੀਤ ਸਿੰਘ ਟੀਟੂ, ਅਮਿਤ ਸਿੰਘ ਸੰਧਾ, ਰਾਧਿਕਾ ਪਾਠਕ, ਕਰਨ ਪਾਠਕ, ਹਰਵਿੰਦਰ ਸਿੰਘ ਲਾਡਾ, ਵਰੇਸ਼ ਮਿੰਟੂ, ਸੁਨੀਲ ਮੰਟੂ ਨੂੰ ਭਾਜਪਾ ‘ਚ ਸ਼ਾਮਲ ਕਰਵਾਇਆ। ਗੌਰਤਲਬ ਹੈ ਕਿ ਇਹ ਸਾਰੇ ਇਸ ਸਮੇਂ ਆਮ ਆਦਮੀ ਪਾਰਟੀ ਵਿੱਚ ਸਨ ਜੋਕਿ ਹੁਣ ਭਾਜਪਾ ‘ਚ ਸ਼ਾਮਲ ਹੋ ਗਏ ਹਨ।





























