
ਚੰਡੀਗੜ੍ਹ, (PRIME INDIAN NEWS) :- ਇਸ ਵਕਤ ਦੀ ਵੱਡੀ ਖਬਰ ਪੰਜਾਬ ਦੀ ਸਿਆਸਤ ਨਾਲ ਜੁੜੀ ਹੈ, ਜਿਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨਗੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਜਿਸਦੀ ਪੁਸ਼ਟੀ ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ।

ਗੌਰਤਲਬ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਧੜੇਬੰਦੀ ਚਰਮ ਸੀਮਾ ‘ਤੇ ਪਹੁੰਚ ਗਈ ਹੈ, ਜਿਸ ਕਾਰਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵਿਰੋਧੀ ਧੜੇ ਵੱਲੋਂ ਕੀਤੇ ਜਾ ਰਹੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।
ਜਿਸਦੇ ਚਲਦਿਆਂ ਅੱਜ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਲੈ ਕੇ ਦੂਰਅੰਦੇਸ਼ੀ ਨਾਲ ਵੱਡਾ ਐਲਾਨ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ ਹੈ।





























