Latest

ਕਿਸਾਨਾਂ ਦੇ ਹੱਕਾਂ ਦੀ ਹਮੇਸ਼ਾ ਆਵਾਜ਼ ਚੁੱਕਦਾ ਰਿਹੈ ਅਕਾਲੀ ਦਲ – ਮਹਿੰਦਰ ਸਿੰਘ ਕੇ.ਪੀ.

ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਦੇ ਲੋਕ ਮੂੰਹ ਨਹੀਂ ਲਗਾਉਣਗੇ – ਗੁਰਪ੍ਰਤਾਪ ਸਿੰਘ ਵਡਾਲਾ

ਜਲੰਧਰ, (PRIME INDIAN NEWS) :- ਜਲੰਧਰ ਦੇ ਹਲਕਾ ਨਕੋਦਰ ਵਿਖੇ ਵਰਕਰ ਅਤੇ ਲੋਕਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਹੋਏ, ਜਿਨ੍ਹਾਂ ਨੇ ਆਪਣੀਆਂ ਮੰਗਾਂ ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਨੂੰ ਦੱਸੀਆਂ। ਅਕਾਲੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ ਬਾਹਰੀ ਜ਼ਿਲੇ ਤੋਂ ਹਨ ਜਦੋਂ ਕਿ ਉਹ ਇਥੇ ਕਿੱਦਾਂ ਚੋਣ ਲੜ ਸਕਦੇ ਹਨ। ਉਨ੍ਹਾਂ ਨੂੰ ਗਰਾਉਂਡ ਰਿਪੋਰਟ ਬਾਰੇ ਪਤਾ ਹੀ ਨਹੀਂ ਹੈ। ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਕਿੱਦਾਂ ਚੁੱਕਣਗੇ ਅਤੇ ਕਿਸ ਤਰ੍ਹਾਂ ਹੱਲ ਕਰਵਾਉਣਗੇ। ਜਦੋਂ ਕਿ ਉਨ੍ਹਾਂ ਨੇ ਸਰਕਾਰ ਵਿਚ ਮੁੱਖ ਮੰਤਰੀ ਰਹਿੰਦਿਆਂ ਹੋਇਆਂ ਵੀ ਪੰਜਾਬ ਦੇ ਲੋਕਾਂ ਬਾਰੇ ਨਹੀਂ ਸੋਚਿਆ ਅਤੇ ਉਨ੍ਹਾਂ ਨੇ ਭਤੀਜੇ ਦੇ ਘਰੋਂ ਕਿੰਨਾ ਕੈਸ਼ ਤੇ ਮਾਈਨਿੰਗ ਕੇਸ ਵਿਚ ਨਾਂ ਆਇਆ ਸੀ। ਉਥੇ ਹੀ ਚਰਨਜੀਤ ਸਿੰਘ ਚੰਨੀ ‘ਤੇ ਹੋਰ ਵੀ ਕਈ ਇਲਜ਼ਾਮ ਲੱਗਦੇ ਰਹੇ ਹਨ।

ਉਥੇ ਹੀ ਮਹਿੰਦਰ ਸਿੰਘ ਕੇ.ਪੀ. ਨੇ ਕਿਹਾ ਕਿ ਲੋਕਾਂ ਕਿਸਾਨਾਂ ਦੀਆਂ ਸਮੱਸਿਆਵਾਂ ਹਮੇਸ਼ਾ ਅਕਾਲੀ ਦਲ ਨੇ ਹੀ ਪੂਰੀਆਂ ਕੀਤੀਆਂ ਹਨ, ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਤਾਂ ਉਸ ਵੇਲੇ ਕਿਸਾਨਾਂ ਦੇ ਟਿਊਬਵੈੱਲਾਂ ਦੇ ਬਿੱਲ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਮੁਆਫ ਕੀਤੇ ਗਏ ਸਨ। ਕਿਸਾਨਾਂ ਦੀਆਂ ਫਸਲਾਂ ਦਾ ਦਾਣਾ-ਦਾਣਾ ਚੁੱਕਿਆ ਜਾਂਦਾ ਸੀ ਅਤੇ ਕਿਸਾਨਾਂ ਨੂੰ ਖਾਦ ਅਤੇ ਬੀਜ ‘ਤੇ ਸਬਸਿਡੀ ਵੀ ਦਿੱਤੀ ਜਾਂਦੀ ਸੀ। ਜਦੋਂ ਕਿ ਹੁਣ ਨਾ ਤਾਂ ਕਿਸਾਨਾਂ ਨੂੰ ਮੁਆਵਜ਼ਾ ਹੀ ਮਿਲਦਾ ਹੈ ਅਤੇ ਨਾ ਹੀ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦੀ ਸਮੇਂ ਸਿਰ ਖਰੀਦ ਕੀਤੀ ਜਾਂਦੀ ਹੈ ਜਦੋਂ ਕਿ ਕਿੰਨੇ-ਕਿੰਨੇ ਦਿਨ ਕਿਸਾਨ ਮੰਡੀਆਂ ਵਿਚ ਆਪਣੀ ਫਸਲਾਂ ਲੈ ਕੇ ਬੈਠੇ ਰਹਿੰਦੇ ਹਨ, ਉਨ੍ਹਾਂ ਦੀ ਫਸਲ ਦੀ ਨਾ ਤਾਂ ਖਰੀਦ ਕੀਤੀ ਜਾਂਦੀ ਹੈ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਗਈ ਹੈ ਅਤੇ ਜਦੋਂ ਵੀ ਕੋਈ ਕੁਦਰਤੀ ਕਰੋਪੀ ਹੋਈ ਹੈ ਜਿਸ ਵਿਚ ਕਿਸਾਨਾਂ ਦਾ ਕੋਈ ਨੁਕਸਾਨ ਹੋਇਆ ਹੈ ਤਾਂ ਕਿਸਾਨਾਂ ਦਾ ਮੁਆਵਜ਼ਾ ਉਨ੍ਹਾਂ ਨੂੰ ਦਿੱਤਾ ਗਿਆ ਹੈ। ਜਦੋਂ ਤਿੰਨ ਖੇਤੀ ਕਾਨੂੰਨ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਸਨ ਤਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਸੰਸਦ ਵਿਚ ਆਵਾਜ਼ ਚੁੱਕੀ ਗਈ ਸੀ ਅਤੇ ਉਨ੍ਹਾਂ ਵਲੋਂ ਰੋਸ ਵਜੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਤੱਕ ਦੇ ਦਿੱਤਾ ਗਿਆ ਸੀ।

Related Articles

Leave a Reply

Your email address will not be published. Required fields are marked *

Back to top button