ਚੰਡੀਗੜ੍ਹ, (PRIME INDIAN NEWS) :- ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਤੋਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ OSD ਓਮਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਇਸਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ. ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦੇ ਸਨ ਅਤੇ ਉਹ ਮੁੱਖ ਮੁੱਦਿਆਂ ‘ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦੇ ਸਨ। ਓਮਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ। ਓਮਕਾਰ ਸਿੰਘ ਮੂਲ ਰੂਪ ਤੋਂ ਸੰਗਰੂਰ ਦਾ ਰਹਿਣ ਵਾਲੇ ਹਨ ਅਤੇ ਉਹ CM ਭਗਵੰਤ ਮਾਨ ਸਿੰਘ ਦੇ ਖਾਸ ਮੰਨੇ ਜਾਂਦੇ ਹਨ। ਉਹ ਪਹਿਲਾਂ ਵੀ ਕਈ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ। ਹਾਲਾਂਕਿ ਇਸ ਮਾਮਲੇ ‘ਚ ਅਜੇ ਤੱਕ ਕੋਈ ਕੁਝ ਨਹੀਂ ਕਹਿ ਰਿਹਾ ਹੈ।





























