ਦੇਸ਼ਦੁਨੀਆਂਪੰਜਾਬ

ਕੜਕਦੀ ਗਰਮੀ ਵਿੱਚ ਵੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਅ ਰਹੀ ਹੈ BLO ਕਮਲਪ੍ਰੀਤ ਕੌਰ

ਅਜਿਹੇ ਕਰਮਚਾਰੀਆਂ ਨੂੰ 15 ਅਗਸਤ ਜਾਂ 26 ਜਨਵਰੀ ਮੌਕੇ ਸਰਕਾਰ ਵਲੋਂ ਪ੍ਰਸ਼ੰਸ਼ਾ ਪੱਤਰ ਦੇ ਕੇ ਕਰਨਾ ਚਾਹੀਦੈ ਸਨਮਾਨਿਤ

ਜਲੰਧਰ ਕੈਂਟ, (PRIME INDIAN NEWS) :- ਜਲੰਧਰ ਕੈਂਟ ਦੇ ਬੂਥ ਨੰ. 100 ਦੀ BLO ਕਮਲਪ੍ਰੀਤ ਕੌਰ ਕੜਕਦੀ ਗਰਮੀ ਵਿੱਚ ਵੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਅ ਰਹੀ ਹੈ। ਜਿਸਨੂੰ 42 ਡਿਗਰੀ ਦੀ ਕੜਕਦੀ ਗਰਮੀ ਵਿੱਚ ਆਪਣੇ ਇਲਾਕੇ ਮੁਹੱਲਾ ਨੰ. 27 ਵਿੱਚ ਘਰ ਘਰ ਜਾ ਕੇ ਲੋਕਸਭਾ ਚੋਣਾਂ-2024 ਦੌਰਾਨ ਲੋਕਾਂ ਨੂੰ ਜਾਗਰੁਕ ਕਰਦਿਆਂ ਦੇਖਿਆ ਜਾ ਸਕਦਾ ਹੈ।

ਦਸ ਦੇਈਏ ਕਿ 42 ਡਿਗਰੀ ਦੀ ਕੜਕਦੀ ਗਰਮੀ ਵਿੱਚ BLO ਕਮਲਪ੍ਰੀਤ ਕੌਰ ਜਿਥੇ ਘਰ ਘਰ ਜਾ ਕੇ ਲੋਕਸਭਾ ਚੋਣਾਂ-2024 ਦੌਰਾਨ ਸਰਕਾਰੀ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰ ਰਹੀ ਹੈ। ਉਥੇ ਇਸਦੇ ਨਾਲ ਨਾਲ BLO ਕਮਲਪ੍ਰੀਤ ਕੌਰ ਵੋਟਰਾਂ ਨੂੰ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਵੀ ਦੇ ਰਹੀ ਹੈ ਕਿ ਪ੍ਰਸ਼ਾਸਨ ਵੱਲੋਂ ਹਰ ਬੂਥ ਤੇ ਸੁਰੱਖਿਆ ਵਿਵਸਥਾ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਰ ਬੂਥ ਤੇ ਪੀਣ ਵਾਲੇ ਪਾਣੀ ਦੀ ਸਹੂਲੀਅਤ ਮੌਜੂਦ ਹੋਵੇਗੀ। ਬਜ਼ੁਰਗਾਂ, ਗਰਭਵਤੀ ਮਹਿਲਾਵਾਂ ਅਤੇ ਚੱਲਣ ਵਿੱਚ ਅਸਮਰਥ ਵਿਅਕਤੀਆਂ ਲਈ ਵੀ ਅਜਿਹੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਕਿ ਉਹ ਬਿਨਾ ਕਿਸੇ ਪਰੇਸ਼ਾਨੀ ਦੇ ਆਸਾਨੀ ਨਾਲ ਆਪਣਾ ਮਤਦਾਨ ਕਰ ਸਕਣ।

ਇਸ ਸਬੰਧੀ PRIME INDIAN NEWS ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ BLO ਕਮਲਪ੍ਰੀਤ ਕੌਰ ਨੇ ਦੱਸਿਆ ਕਿ ਜੇਕਰ ਸਰਕਾਰ ਜਾਂ ਜਿਲ੍ਹਾ ਪ੍ਰਸ਼ਾਸਨ ਨੇ ਸਾਡੇ ਤੇ ਵਿਸ਼ਵਾਸ ਕਰਦੇ ਹੋਏ ਸਾਨੂੰ ਇਹ ਜਿੰਮੇਵਾਰੀ ਦਿੱਤੀ ਹੈ ਤਾਂ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈਏ।

ਗੌਰਤਲਬ ਹੈ ਕਿ BLO ਕਮਲਪ੍ਰੀਤ ਕੌਰ ਪਿਛਲੇ ਕਈ ਸਾਲਾਂ ਤੋਂ ਹੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਅ ਰਹੀ ਹੈ ਜੋਕਿ ਸਮੁੱਚੀ ਮਾਨਵਤਾ ਦੀ ਸੇਵਾ ਪ੍ਰਤੀ ਇੱਕ ਜਿਉਂਦੀ ਜਾਗਦੀ ਮਿਸਾਲ ਹੈ। ਐਸੀ ਇਮਾਨਦਾਰੀ ਨਾਲ ਆਪਣੀ ਡਿਊਟੀ ਕਰਨ ਵਾਲੇ ਕਰਮਚਾਰੀਆਂ ਵੱਲ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਨੂੰ ਵੀ ਧਿਆਨ ਦੇਣਾ ਚਾਹੀਦਾ ਹੈ ਅਤੇ ਅਜਿਹੇ ਕਰਮਚਾਰੀਆਂ ਨੂੰ 15 ਅਗਸਤ ਆਜ਼ਾਦੀ ਦਿਹਾੜੇ ਜਾਂ 26 ਜਨਵਰੀ ਗਣਤੰਤਰ ਦਿਵਸ ਮੌਕੇ ਸਰਕਾਰ ਵਲੋਂ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕਰਨਾ ਚਾਹੀਦਾ ਹੈ।

Related Articles

Leave a Reply

Your email address will not be published. Required fields are marked *

Back to top button