
ਜਲੰਧਰ ਕੈਂਟ, ਐਚ ਐਸ ਚਾਵਲਾ। ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ 7 ਮਈ 2024 ਦਿਨ ਮੰਗਲਵਾਰ ਨੂੰ ਗੁਰਦੁਆਰਾ ਮਾਈਆਂ, ਜਲੰਧਰ ਛਾਉਣੀ ਵਿਖੇ ਸ਼ਾਮ 7.00 ਵਜੇ ਤੋੰ ਰਾਤ 10.00 ਵਜੇ ਤੱਕ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਸਹਿਤ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਭਾਈ ਮਨਪ੍ਰੀਤ ਸਿੰਘ ਜੀ ਕਾਨ੍ਹਪੁਰੀ ਅਤੇ ਭਾਈ ਸੁਖਵਿੰਦਰ ਸਿੰਘ ਜੀ ਸਹਿਜ ਜਲੰਧਰ ਵਾਲੇ ਆਪਣੀਆਂ ਹਾਜ਼ਰੀਆਂ ਭਰਦੇ ਹੋਏ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਸਮਾਗਮ ਵਿੱਚ ਪਰਿਵਾਰਾਂ ਸਮੇਤ ਆਪਣੀਆਂ ਹਾਜ਼ਰੀਆਂ ਭਰਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕਰੋ ਜੀ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਚੈਨਲ CHARDI KALA LIVE ਵਲੋਂ ਕੀਤਾ ਜਾਵੇਗਾ।





























