ਦੇਸ਼ਦੁਨੀਆਂਪੰਜਾਬ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਵਰਕਿੰਗ ਕਮੇਟੀ ਦੀ ਹੋਈ ਸਾਂਝੀ ਮੀਟਿੰਗ, ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਵਿਸ਼ੇਸ਼ ਤੌਰ ਹੋਏ ਸ਼ਾਮਿਲ

ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਹੋਈ ਮੀਟਿੰਗ ਦੌਰਾਨ ਲਏ ਗਏ ਕਈ ਅਹਿਮ ਫ਼ੈਸਲੇ, ਸੁਖਬੀਰ ਬਾਦਲ ਨੂੰ ਆਪਣੇ ਅਸਤੀਫ਼ੇ ਤੇ ਮੁੜ ਵਿਚਾਰ ਕਰਨ ਲਈ ਕਿਹਾ

ਸੀਨੀਅਰ ਆਗੂਆਂ ਅਤੇ ਸਮੂਹ ਵਰਕਰਾਂ ਦੀ ਰਾਏ ਤੋਂ ਬਿਨਾਂ ਸ. ਬਾਦਲ ਦਾ ਅਸਤੀਫ਼ਾ ਨਾ ਪ੍ਰਵਾਨ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਯੂਰਪ ਨੇ ਕੀਤਾ ਸੁਆਗਤ

ਚੰਡੀਗੜ੍ਹ, (ਐਚ ਐਸ ਚਾਵਲਾ) :- ਵਿਰੋਧੀ ਖੇਮੇ ਨੂੰ ਠੱਲ ਪਾਉਣ ਅਤੇ ਪੰਜਾਬ ਦੇ ਉਜਵਲ ਭਵਿੱਖ ਨੂੰ ਮੁੱਖ ਰੱਖ ਕੇ ਸ. ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੇ ਮੁੜ ਵਿਚਾਰ ਵਿਮਰਸ਼ ਕਰਨ ਵਾਸਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਕੋਰ ਕਮੇਟੀ ਅਤੇ ਵਰਕਿੰਗ ਕਮੇਟੀ ਦੀ ਇੱਕ ਸਾਂਝੀ ਮੀਟਿੰਗ ਬੁਲਾਈ। ਜਿਸ ਵਿੱਚ ਡਾਕਟਰ ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ ਕੇ, ਜਥੇਦਾਰ ਤੋਤਾ ਸਿੰਘ, ਬਿਕਰਮਜੀਤ ਸਿੰਘ ਮਜੀਠੀਆ, ਯੂਥ ਪ੍ਰਧਾਨ ਝਿੰਜਰ ਸਾਹਿਬ, ਲਖਵਿੰਦਰ ਸਿੰਘ ਲੱਖੀ ਗਿਲਜੀਆਂ ਸਹਿਤ ਵੱਡੀ ਗਿਣਤੀ ਵਿੱਚ ਜਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਵੀ ਵਿਸ਼ੇਸ਼ ਤੌਰ ਸ਼ਾਮਿਲ ਹੋਏ।

ਮੀਟਿੰਗ ਦੌਰਾਨ ਸਮੂਹ ਆਗੂਆਂ ਵਲੋਂ ਵਿਚਾਰ ਵਿਮਰਸ਼ ਕਰਦਿਆਂ ਸਰਬਸੰਮਤੀ ਨਾਲ ਕਈ ਅਹਿਮ .ਫੈਸਲੇ ਲਏ ਗਏ, ਜਿਨ੍ਹਾਂ ਵਿੱਚ ਮੁੱਖ ਫੈਸਲਾ ਇਹ ਰਿਹਾ ਕਿ ਸ. ਸੁਖਬੀਰ ਸਿੰਘ ਜੀ ਬਾਦਲ ਦਾ ਅਸਤੀਫ਼ਾ ਉਦੋਂ ਤੱਕ ਪ੍ਰਵਾਨ ਨਾ ਕੀਤਾ ਜਾਵੇ ਜੱਦ ਤੱਕ ਕਿ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦਾ ਵਰਕਰ ਆਪਣੀ ਰਾਏ ਨਹੀਂ ਦੇ ਦਿੰਦਾ। ਇਸ ਤੋਂ ਇਲਾਵਾ ਕਈ ਹੋਰ ਫੈਸਲੇ ਵੀ ਇਸ ਮੀਟਿੰਗ ਵਿੱਚ ਵਿਚਾਰੇ ਗਏ, ਜਿਵੇੰ ਕਿ ਹਰਿਆਣਾ ਵਾਸਤੇ ਨਵੀਂ ਵਿਧਾਨ ਸਭਾ ਦੀ ਜਮੀਨ ਚੰਡੀਗੜ ਵਿੱਚੋਂ ਦੇਣ ਦਾ ਵਿਰੋਧ ਕਰਨਾ, ਕਿਸਾਨਾਂ ਦੇ ਮੁੱਦੇ ਅਤੇ ਰਾਜੋਆਣਾ ਸਾਹਿਤ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣੀ ਆਦਿ ਸਨ।

ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ, ਜਗਵੰਤ ਲਹਿਰਾ ਪ੍ਰਧਾਨ ਇਟਲੀ ਯੂਨਿਟ, ਲਾਭ ਸਿੰਘ ਭੰਗੂ ਪ੍ਰਧਾਨ ਸਪੇੰਨ ਯੂਨਿਟ, ਮਸਤਾਨ ਸਿੰਘ ਨੋਰਾ ਪ੍ਰਧਾਨ ਨੋਰਵੇ ਯੂਨਿਟ, ਜਸਪ੍ਰੀਤ ਸਿੰਘ ਅਟਵਾਲ ਯੂਥ ਪ੍ਰਧਾਨ, ਜਥੇਦਾਰ ਗੁਰਚਰਨ ਸਿੰਘ ਭੂੰਗਰਨੀ ਸੀਨੀਅਰ ਮੀਤ ਪ੍ਰਧਾਨ ਇਟਲੀ, ਹਰਦੀਪ ਸਿੰਘ ਬੋਦਲ ਜਨਰਲ ਸਕੱਤਰ ਇਟਲੀ, ਜਗਜੀਤ ਸਿੰਘ ਫ਼ਤਿਹਗੜ੍ਹ ਜਨਰਲ ਸਕੱਤਰ ਇਟਲੀ, ਸੁਰਜੀਤ ਸਿੰਘ ਮਾਣਾ ਜਨਰਲ ਸਕੱਤਰ ਫਰਾਂਸ ਆਦਿ ਨੇ ਸਾਂਝੇ ਤੌਰ ਤੇ ਕੋਰ ਕਮੇਟੀ ਅਤੇ ਵਰਕਿੰਗ ਕਮੇਟੀ ਵਲੋਂ ਲਏ ਗਏ ਇਨ੍ਹਾਂ ਫ਼ੈਸਲਿਆ ਦੀ ਸ਼ਲਾਘਾ ਕੀਤੀ ਅਤੇ ਸ. ਸੁਖਬੀਰ ਸਿੰਘ ਜੀ ਬਾਦਲ ਨੂੰ ਉਨ੍ਹਾਂ ਵਲੋਂ ਦਿੱਤੇ ਗਏ ਅਸਤੀਫੇ ਤੇ ਮੁੜ ਵਿਚਾਰ ਕਰਨ ਵਾਸਤੇ ਬੇਨਤੀ ਵੀ ਕੀਤੀ।

Related Articles

Leave a Reply

Your email address will not be published. Required fields are marked *

Back to top button