
ਕੱਲ 27 ਸਤੰਬਰ ਨੂੰ ਗੁਰੂ ਘਰ ਵਿੱਚ ਲਗੇ ਸੋਲਰ ਸਿਸਟਮ ਦਾ ਕਰਨਗੇ ਉਦਘਾਟਨ
ਜਲੰਧਰ ਕੈਂਟ, ( ਐਚ ਐਸ ਚਾਵਲਾ/ਸੈਵੀ ਚਾਵਲਾ) :- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਜਲੰਧਰ ਛਾਉਣੀ ਦੀ ਪ੍ਰਬੰਧਕ ਕਮੇਟੀ ਵਲੋਂ ACP ਬਬਨਦੀਪ ਸਿੰਘ ਦਾ ਜਲੰਧਰ ਕੈਂਟ ਵਿਖੇ ਆਉਣ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ACP ਬਬਨਦੀਪ ਸਿੰਘ ਨੇ ਸਮੂਹ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕੈਂਟ ਵਾਸੀਆਂ ਦੀ ਸੇਵਾ ਲਈ ਹਰ ਵਕਤ ਹਾਜਰ ਹਨ ਅਤੇ ਕੋਈ ਵੀ ਨਾਗਰਿਕ ਉਨ੍ਹਾਂ ਨਾਲ ਬੇਝਿਜਕ ਸੰਪਰਕ ਕਰ ਸਕਦਾ ਹੈ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਟੱਕਰ ਨੇ ਦੱਸਿਆ ਕਿ ਗੁਰੂ ਘਰ ਵਿੱਚ ਸੋਲਰ ਸਿਸਟਮ ਦਾ ਕੰਮ ਮੁਕੰਮਲ ਹੋ ਗਿਆ ਹੈ, ਜਿਸਦਾ ਉਦਘਾਟਨ ਕੱਲ 27 ਸਤੰਬਰ ਨੂੰ ACP ਬਬਨਦੀਪ ਸਿੰਘ ਜੀ ਵਲੋਂ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਵੀਰੂ, ਸਕੱਤਰ ਸਤਵਿੰਦਰ ਸਿੰਘ ਮਿੰਟੂ, ਮੀਤ ਪ੍ਰਧਾਨ ਜਗਮੋਹਨ ਸਿੰਘ ਖਹਿਰਾ, ਮੀਤ ਸਕੱਤਰ ਹਰਸ਼ਰਨ ਸਿੰਘ ਚਾਵਲਾ, ਕੈਸ਼ੀਅਰ ਹਰਵਿੰਦਰ ਸਿੰਘ ਸੋਢੀ, ਮੀਤ ਪ੍ਰਧਾਨ ਹਰਜੀਤ ਸਿੰਘ ਪੱਪੂ, ਅਨੀਲ ਚੌਹਾਨ, ਜਤਿੰਦਰ ਸਿੰਘ ਰਾਜੂ ਜਸਪ੍ਰੀਤ ਸਿੰਘ ਬੰਕੀ, ਸਵਿੰਦਰ ਸਿੰਘ ਸਾਜਨ ਆਦਿ ਮੌਜੂਦ ਸਨ।
















