ਦੇਸ਼ਦੁਨੀਆਂਪੰਜਾਬ

ਗੁਰੁ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਵਿਖੇ ਲੱਗੀਆਂ ਰੌਣਕਾਂ

ਠਾਠਾਂ ਮਾਰਦੇ ਸੰਗਤਾਂ ਦੇ ਇਕੱਠ ਨੇ ਨਤਮਸਤਕ ਹੋ ਕੇ ਲਿਆ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ , ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਦਾ ਮਾਣਿਆ ਆਨੰਦ

ਸੰਗਤਾਂ ਨੇ ਚੜ੍ਹਦੀ ਕਲਾ ਨੌਜਵਾਨ ਸਭਾ ਦੇ ਪ੍ਰਬੰਧਕਾਂ ਵਲੋਂ ਕੀਤੇ ਗਏ ਸ਼ਲਾਘਾਯੋਗ ਉਪਰਾਲੇ ਦੀ ਕੀਤੀ ਖੂਬ ਪ੍ਰਸ਼ੰਸ਼ਾ

ਜਲੰਧਰ ਛਾਉਣੀ, ਐਚ ਐਸ ਚਾਵਲਾ। ਧੰਨ ਧੰਨ ਸ੍ਰੀ ਗੁਰੁ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਜਲੰਧਰ ਛਾਉਣੀ ਵਿਖੇ ਰੌਣਕਾਂ ਲੱਗ ਗਈਆਂ। ਚੜ੍ਹਦੀ ਕਲਾ ਨੌਜਵਾਨ ਸਭਾ ਵਲੋਂ 13 ਮਾਰਚ 2024, ਦਿਨ ਬੁੱਧਵਾਰ ਸ਼ਾਮ 6:00 ਵਜੇ ਤੋਂ ਰਾਤ 10:00 ਵਜੇ ਤੱਕ ਕਰਵਾਏ ਗਏ ਕੀਰਤਨ ਦਰਬਾਰ ‘ਚ ਜਲੰਧਰ ਸ਼ਹਿਰ, ਜਲੰਧਰ ਕੈਂਟ ਅਤੇ ਇਸਦੇ ਨਾਲ ਲਗਦੇ ਲਾਗਲੇ ਪਿੰਡਾਂ ਅਤੇ ਕਸਬਿਆਂ ਤੋਂ ਠਾਠਾਂ ਮਾਰਦੇ ਸੰਗਤਾਂ ਦੇ ਇਕੱਠ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਭਾਈ ਜਗਜੀਤ ਸਿੰਘ ਜੀ ਬਬੀਹਾ (ਦਿੱਲੀ ਵਾਲੇ) ਅਤੇ ਭਾਈ ਹਰਜੀਤ ਸਿੰਘ ਜੀ , (ਹਜ਼ੂਰੀ ਰਾਗੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) ਜਲੰਧਰ ਛਾਉਣੀ) ਆਈਆਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਗੁਰੂ ਚਰਨਾਂ ਨਾਲ ਜੋੜਿਆ, ਜਿਸਦਾ ਸੰਗਤਾਂ ਨੇ ਇਕਾਗਰ ਚਿੱਤ ਹੋ ਕੇ ਆਨੰਦ ਮਾਣਿਆ।

ਸੰਗਤਾਂ ਨੇ ਚੜ੍ਹਦੀ ਕਲਾ ਨੌਜਵਾਨ ਸਭਾ ਵਲੋਂ ਕੀਤੇ ਗਏ ਇਸ ਸ਼ਲਾਘਾਯੋਗ ਉਪਰਾਲੇ ਦੀ ਖੂਬ ਪ੍ਰਸ਼ੰਸ਼ਾ ਕੀਤੀ ਗਈ। ਇਸ ਸਮਾਗਮ ਦੌਰਾਨ ਸਿੱਖ ਨੌਜਵਾਨ ਸਭਾ ਵਲੋਂ ਚਾਹ ਦੇ ਲੰਗਰ ਲਗਾਏ ਗਏ, ਜਲ ਦੀ ਸੇਵਾ ਭਾਈ ਘਨ੍ਹਈਆ ਜੀ ਸੇਵਕ ਦਲ, ਜਲੰਧਰ ਕੈਂਟ ਦੇ ਪ੍ਰਧਾਨ ਸ. ਸੂਬਾ ਸਿੰਘ ਖਹਿਰਾ, ਕਨੇਡਾ ਵਾਸੀ ਵਲੋਂ ਕੀਤੀ ਗਈ ਅਤੇ ਭਾਈ ਸ਼ਹੀਦਾਂ ਗੁਰਦੁਆਰਾ ਸੰਸਾਰਪੁਰ ਵਲੋਂ ਬੜੇ ਹੀ ਸਤਿਕਾਰ ਅਤੇ ਸੁਚੱਜੇ ਢੰਗ ਨਾਲ ਗੁਰੂ ਕੇ ਲੰਗਰ ਵਰਤਾਉਣ ਦੀ ਸੇਵਾ ਕੀਤੀ ਗਈ। ਇਸ ਸਮਾਗਮ ਦਾ Live Telecast ਗੁਰ ਫ਼ਤਹਿ ਲਾਈਵ ਵਲੋਂ ਕੀਤਾ ਗਿਆ।

ਇਸ ਮੌਕੇ ਆਮ ਆਦਮੀ ਪਾਰਟੀ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਸ. ਸੁਰਿੰਦਰ ਸਿੰਘ ਸੋਢੀ ਅਤੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਸ. ਹਰਜਾਪ ਸਿੰਘ ਸੰਘਾ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਪ੍ਰਬੰਧਕਾਂ ਵੱਲੋਂ ਦੋਵੇਂ ਰਾਜਨੀਤਕ ਸ਼ਖ਼ਸੀਅਤਾਂ ਨੂੰ, ਰਾਗੀ ਜਥਿਆਂ ਨੂੰ ਅਤੇ ਸੇਵਾ ਕਰਨ ਵਾਲੀਆਂ ਸਾਰੀਆਂ ਸਭਾਵਾਂ ਅਤੇ ਸੁਸਾਇਟੀਆਂ ਦੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਸਾਹਿਬ ਪਾ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਸ. ਸਤਵਿੰਦਰ ਸਿੰਘ ਮਿੰਟੂ ਵਲੋਂ ਬਾਖੂਬੀ ਨਿਭਾਈ ਗਈ।

ਇਸ ਮੌਕੇ ਚੜ੍ਹਦੀ ਕਲਾ ਦੇ ਮੈਂਬਰ ਗਗਨਪ੍ਰੀਤ ਸਿੰਘ ਆਨੰਦ, ਹਰਿੰਦਰ ਸਿੰਘ ਕੋਹਲੀ, ਜਸਪ੍ਰੀਤ ਸਿੰਘ ਬੰਕੀ, ਪ੍ਰਭਜੋਤ ਸਿੰਘ ਬਾਵਾ, ਮਨਪ੍ਰੀਤ ਸਿੰਘ ਰਾਜਪਾਲ, ਜਸਪ੍ਰੀਤ ਸਿੰਘ ਪ੍ਰਿੰਸ, ਸੁਖਰਾਜ ਸਿੰਘ, ਜਸਵਿੰਦਰ ਸਿੰਘ ਸੰਤੂ, ਗੁਰਅੰਗਦਪ੍ਰੀਤ ਸਿੰਘ, ਜਸਬੀਰ ਸਿੰਘ ਪ੍ਰਿੰਸ, ਜਸਮੀਤ ਸਿੰਘ ਰਾਜਾ, ਜਸਮੀਤ ਸਿੰਘ ਸਾਬੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਜੋਗਿੰਦਰ ਸਿੰਘ ਟੱਕਰ, ਜਸਵਿੰਦਰ ਪਾਲ ਸਿੰਘ ਆਨੰਦ, ਜਸਬੀਰ ਸਿੰਘ ਰਿਸ਼ੀ, ਹਰਪ੍ਰੀਤ ਸਿੰਘ ਭਸੀਨ, ਅੰਮ੍ਰਿਤਪਾਲ ਸਿੰਘ ਲਵਲੀ, ਜਗਮੋਹਨ ਸਿੰਘ ਜੋਗਾ, ਸਤਵਿੰਦਰ ਸਿੰਘ ਮਿੰਟੂ, ਹਰਵਿੰਦਰ ਸਿੰਘ ਸੋਢੀ, ਅਮਰਜੀਤ ਸਿੰਘ, ਹਰਸ਼ਰਨ ਸਿੰਘ ਚਾਵਲਾ, ਸਤਪਾਲ ਸਿੰਘ ਚੀਮਾ, ਨਰੋਤਮ ਸਿੰਘ, ਹਰਜੀਤ ਸਿੰਘ ਪੱਪੂ, ਬਲਜਿੰਦਰ ਪਾਲ ਸਿੰਘ ਸੂਰੀ, ਹਰਿੰਦਰ ਪਾਲ ਸਿੰਘ ਸੂਰੀ, ਬਲਜੀਤ ਸਿੰਘ ਖਾਲਸਾ, ਅਵਤਾਰ ਸਿੰਘ ਕਮਾਂਡੋ, ਸੂਬਾ ਸਿੰਘ ਖਹਿਰਾ, ਐਮ ਪੀ ਸਿੰਘ, ਮਨਜੀਤ ਸਿੰਘ ਕਾਕਾ, ਅਵਤਾਰ ਸਿੰਘ ਮਹਾਜਨ, ਮਨਜੀਤ ਸਿੰਘ ਟਰਾਂਸਪੋਰਟਰ, ਗੁਰਬਚਨ ਸਿੰਘ ਮੱਕੜ, ਜਸਬੀਰ ਸਿੰਘ ਦਕੋਹਾ, ਸਵਿੰਦਰ ਸਿੰਘ ਵੀਰੂ, ਬਾਵਾ ਮੋਹਿੰਦਰ ਸਿੰਘ, ਹਰਦੀਪ ਸਿੰਘ, ਗੁਰਦੁਆਰਾ ਮਾਈਆਂ ਦੇ ਪ੍ਰਧਾਨ ਜਸਪਾਲ ਸਿੰਘ, ਕਮਲਜੀਤ ਸਿੰਘ, ਬੀਬੀ ਇੰਦਰਜੀਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਦੀਪਨਗਰ, ਬੀਬੀ ਗੁਰਦੀਪ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਜਲੰਧਰ ਕੈਂਟ, ਬੀਬੀ ਪੂਨਮ, ਕੈਪਟਨ ਮਨਜੀਤ ਸਿੰਘ ਅਲਾਦੀਨਪੁਰ, ਪ੍ਰਿਤਪਾਲ ਸਿੰਘ ਪਾਲਾ, ਬਲਜੀਤ ਸਿੰਘ ਟਿੰਕਾ, ਤਿਲਕ ਰਾਜ ਸ਼ਰਮਾ, ਇੰਦਰ ਕਾਲਰਾ, ਬ੍ਰਿਜ ਗੁਪਤਾ, ਸੁਧੀਰ ਕੁਮਾਰ ਕਾਕਾ, ਜਸਵਿੰਦਰ ਪਾਲ ਸਿੰਘ ਕਿੱਟਾ, ਰਜਿੰਦਰ ਸਿੰਘ ਕਾਲਰਾ, ਤਲਵਿੰਦਰ ਸਿੰਘ ਚੱਡਾ, ਜਗਨਜੋਤ ਸਿੰਘ, ਸਵਿੰਦਰ ਪਾਲ ਸਿੰਘ ਸਾਜਨ ਸਹਿਤ ਭਾਰੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button